ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ
ਜਗਰਾਓਂ, 24 ਅਪ੍ਰੈਲ 2025 - ਥਾਣਾ ਸਿਟੀ ਜਗਰਾਓ ਦੀ ਪੁਲਿਸ ਵਲੋ ਨਸ਼ਾ ਵੇਚਣ ਵਾਲੇ 3 ਨੌਜਵਾਨਾਂ ਨੂੰ 60 ਨਸ਼ੀਲੀਆ ਗੋਲੀਆ ਦੇ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਇੰਚਾਰਜ ਚੌਕੀ ਬੱਸ ਸਟੈਡ ਜਗਰਾਓਂ ਨੇ ਦੱਸਿਆ ਕਿ ਗਸ਼ਤ ਦੌਰਾਨ 3 ਨੌਜਵਾਨ ਮਨਪ੍ਰੀਤ ਸਿੰਘ ਉਰਫ ਨੋਹਣਾ ਪੁੱਤਰ ਬਲਵੀਰ ਸਿੰਘ ਵਾਸੀ ਜਗਰਾਓਂ, ਸਤਨਾਮ ਸਿੰਘ ਉਰਫ ਸੱਤਾ ਪੱੁਤਰ ਪਰਮਜੀਤ ਸਿੰਘ ਵਾਸੀ ਜਗਰਾਓਂ ਅਤੇ ਵਿਜੇ ਪੁੱਤਰ ਸੁਖਵਿੰਦਰ ਸਿੰਘ ਵਾਸੀ ਜਗਰਾਓਂ ਨੂੰ ਗ੍ਰਿਫਤਾਰ ਕੀਤਾ, ਜਿਹਨਾਂ ਪਾਸੋ 60 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਥਾਣਾ ਸਿਟੀ ਜਗਰਾਓੁ ਵਿਖੇ ਮੁੱਕਦਮਾ ਦਰਜ ਕੀਤਾ ਗਿਆ। ਦੋਸੀਆ ਨੂੰ ਮਾਨਯੋਗ ਅਦਾਲਤ ਵਿਚ ਪੇਸ ਕਰਕੇ 01 ਦਿਨ ਦਾ ਪੁਲਿਸ ਰਿਮਾਡ ਹਾਸਿਲ ਕੀਤਾ ਗਿਆ ਹੈ। ਦੋਸੀਆ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜੋ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।ਉਹਨਾ ਦੱਸਿਆ ਸਤਨਾਮ ਸਿੰਘ ਉਰਫ ਸੱਤਾ ਖਿਲਾਫ ਪਹਿਲਾ ਵੀ ਜਗਰਾਓਂ ਵਿਖੇ ਦੋ ਮੁਕੱਦਮੇ ਦਰਜ ਹਨ।