ਨਸ਼ਿਆਂ ਨੂੰ ਨਾਂਹ ਕਹੋ- ਜ਼ਿੰਦਗੀ ਨੂੰ ਕਹੋ ਹਾਂ; ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ : ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 26 ਜੂਨ,2026 ਨਸ਼ਾ ਵਿਰੋਧੀ ਅੰਤਰਰਾਸ਼ਟਰੀ ਦਿਵਸ ਦੇ ਮੌਕੇ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮੂਹ ਦੇਸ਼ ਵਾਸੀਆਂ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ, ਮਜ਼ਬੂਤ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ।
ਸਰਦਾਰ ਕਾਲਕਾ ਨੇ ਅੱਜ ਇੱਥੇ ਨਸ਼ਾ ਵਿਰੋਧੀ ਅੰਤਰਰਾਸ਼ਟਰੀ ਦਿਵਸ ਆਪਣੇ ਸੰਦੇਸ਼ ਵਿੱਚ ਕਿਹਾ ਕਿ ਨਸ਼ਾ ਨਾ ਸਿਰਫ਼ ਮਨੁੱਖ ਦੀ ਸਿਹਤ ਨੂੰ ਤਬਾਹ ਕਰਦਾ ਹੈ, ਸਗੋਂ ਪਰਿਵਾਰਾਂ, ਸਮਾਜ ਅਤੇ ਦੇਸ਼ ਦੇ ਭਵਿੱਖ ਨੂੰ ਵੀ ਬਹੁਤ ਨੁਕਸਾਨ ਪਹੁੰਚਾਉਂਦਾ ਹੈ। ਸਰਦਾਰ ਕਾਲਕਾ ਨੇ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਸਾਰੇ ਮਿਲ ਕੇ ਜਾਗਰੂਕਤਾ, ਸਿੱਖਿਆ, ਰੋਕਥਾਮ ਅਤੇ ਸਾਂਝੇ ਯਤਨਾਂ ਰਾਹੀਂ ਅਜਿਹਾ ਮਾਹੌਲ ਸਿਰਜੀਏ, ਜਿੱਥੇ ਸਾਡੀ ਨੌਜਵਾਨ ਪੀੜ੍ਹੀ ਸਹੀ ਫ਼ੈਸਲੇ ਲੈ ਸਕੇ ਅਤੇ ਆਪਣੀ ਊਰਜਾ ਨੂੰ ਰਾਸ਼ਟਰ ਨਿਰਮਾਣ ਅਤੇ ਸਮਾਜ ਸੇਵਾ ਲਈ ਸਮਰਪਿਤ ਕਰੇ।
ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਮਨੁੱਖਤਾ ਨੂੰ ਸਦਾਚਾਰ, ਸੰਜਮ ਅਤੇ ਉੱਚੇ ਜੀਵਨ ਮੁੱਲਾਂ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਧਾਂਤਾਂ 'ਤੇ ਚੱਲ ਕੇ ਹੀ ਅਸੀਂ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕਰ ਸਕਦੇ ਹਾਂ। ਉਨ੍ਹਾਂ ਸਮਾਜਿਕ, ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਨੌਜਵਾਨਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਫੈਲਾਉਣ ਲਈ ਵੱਧ ਤੋਂ ਵੱਧ ਉਪਰਾਲੇ ਕਰਨ।
ਸਰਦਾਰ ਕਾਲਕਾ ਨੇ ਕਿਹਾ ਕਿ ਆਓ, ਨਸ਼ਾ ਵਿਰੋਧੀ ਅੰਤਰਰਾਸ਼ਟਰੀ ਦਿਵਸ ਮੌਕੇ ਅਸੀਂ ਸਾਰੇ ਮਿਲ ਕੇ ਇੱਕ ਸਿਹਤਮੰਦ, ਮਜ਼ਬੂਤ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਈਏ ਅਤੇ ਨੌਜਵਾਨਾਂ ਨੂੰ ਰੌਸ਼ਨ ਭਵਿੱਖ ਵੱਲ ਪ੍ਰੇਰਿਤ ਕਰੀਏ।
"ਨਸ਼ਿਆਂ ਨੂੰ ਨਾਂਹ ਕਹੋ — ਜ਼ਿੰਦਗੀ ਨੂੰ ਹਾਂ ਕਹੋ।"
- Download Babushahi App
-
-