ਨਿਹੰਗ ਸਿੰਘਾਂ ਨੇ ਨਜ਼ਰਬੰਦ ਕੀਤੇ ਮਾਰਕੀਟ ਕਮੇਟੀ ਜਗਰਾਉਂ ਦੇ ਮੁਲਾਜ਼ਮ
ਦੀਪਕ ਜੈਨ
ਜਗਰਾਉਂ, 24 ਅਪ੍ਰੈਲ: ਬੁੱਧਵਾਰ ਦੀ ਸ਼ਾਮ ਕੁਛ ਨਿਹੰਗ ਸਿੰਘਾਂ ਵੱਲੋਂ ਮਾਰਕੀਟ ਕਮੇਟੀ ਦਾ ਮੁੱਖ ਗੇਟ ਬੰਦ ਕਰਕੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮਾਰਕੀਟ ਕਮੇਟੀ ਵਿਖੇ ਪਹੁੰਚੇ
ਨਿਹੰਗ ਸਿੰਘ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਤੋਂ ਅਨਾਜ ਮੰਡੀਆਂ ਵਿੱਚ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਰਿਕਾਰਡ ਦੀ ਮੰਗ ਕਰ ਰਹੇ ਸੀ ਅਤੇ ਰਿਕਾਰਡ ਨਾ ਪ੍ਰਾਪਤ ਹੋਣ ਤੋਂ ਬਾਅਦ ਉਹਨਾਂ ਵੱਲੋਂ ਮਾਰਕੀਟ ਕਮੇਟੀ ਦਾ ਮੁੱਖ ਗੇਟ ਬੰਦ ਕਰਕੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਜਿਸ ਦੀ ਜਾਣਕਾਰੀ ਮਾਰਕੀਟ ਕਮੇਟੀ ਅਧਿਕਾਰੀਆਂ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਅਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਗਏ ਇਸ ਮਾਮਲੇ ਨੂੰ ਸੁਲਝਾਇਆ ਗਿਆ। ਨਿਹੰਗ ਸਿੰਘਾਂ ਦੇ ਆਗੂ ਨੇ ਕਿਹਾ ਕਿ ਉਹ ਤਾਂ ਸਿਰਫ ਮਾਰਕੀਟ ਕਮੇਟੀ ਵਿੱਚ ਠੇਕੇਦਾਰ ਸਿਸਟਮ ਮਦੀਨ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਦੇਖਣ ਆਏ ਸਨ ਉਹਨਾਂ ਦਾ ਕਹਿਣਾ ਹੈ ਕਿ ਮਾਰਕੀਟ ਕਮੇਟੀ ਵੱਲੋਂ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਗਲਤ ਤਰੀਕੇ ਨਾਲ ਭਰਤੀ ਕੀਤਾ ਗਿਆ ਹੈ ਜਿਸ ਦੇ ਵਿੱਚ ਕਰੋੜਾਂ ਰੁਪਏ ਦਾ ਘਪਲਾ ਹੈ ਅਤੇ ਉਹ ਇਸ ਘਪਲੇ ਨੂੰ ਉਜਾਗਰ ਕਰਨ ਦੇ ਮੰਤਵ ਨੂੰ ਮੁੱਖ ਰੱਖਦਿਆਂ ਹੀ ਮਾਰਕੀਟ ਕਮੇਟੀ ਜਗਰਾਉਂ ਚ ਪਹੁੰਚ ਕੇ ਰਿਕਾਰਡ ਦੇਖਣ ਆਏ ਸਨ ਉਹਨਾਂ ਦਾ ਕਹਿਣਾ ਹੈ ਕਿ ਭਰਤੀ ਕੀਤੇ ਗਏ ਕਰਮਚਾਰੀਆਂ ਦੀ ਉਮਰ 60 ਸਾਲ ਤੋਂ ਵੱਧ ਹੈ ਅਤੇ ਨਾ ਹੀ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਫੰਡ ਅਤੇ ਭੱਤਾ ਮਿਲਦਾ ਹੈ। ਇਸ ਮੌਕੇ ਥਾਣਾ ਸਿਟੀ ਜਗਰਾਉਂ ਦੇ ਇੰਚਾਰਜ ਵਰਿੰਦਰ ਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਕੁਛ ਨਿਹੰਗ ਹੋਏਗਾ ਸਿੰਘਾਂ ਵੱਲੋਂ ਮਾਰਕੀਟ ਕਮੇਟੀ ਦਾ ਮੁੱਖ ਗੇਟ ਬੰਦ ਕਰ ਦਿੱਤਾ ਗਿਆ ਜਿਸ ਦੀ ਜਾਣਕਾਰੀ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਫੋਨ ਤੇ ਦਿੱਤੀ ਗਈ। ਜਿਸ ਤੋਂ ਬਾਅਦ ਉਹ ਖੁਦ ਮੌਕੇ ਤੇ ਪਹੁੰਚੇ ਅਤੇ ਉਹਨਾਂ ਨੇ ਇਸ ਮਾਮਲੇ ਵਿੱਚ ਗੱਲਬਾਤ ਨਾਲ ਸੁਲਝਾਇਆ ਹੈ ਉਹਨਾਂ ਦਾ ਕਹਿਣਾ ਹੈ ਕਿ ਨਿਹੰਗ ਸਿੰਘ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਤੋਂ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਰਿਕਾਰਡ ਦੇਖਣ ਦੀ ਮੰਗ ਕਰ ਰਹੇ ਸਨ ਤਾਂ ਜੋ ਉਹਨ੍ਾਂ ਨੇ ਨਿਹੰਗ ਸਿੰਘਾਂ ਨੂੰ ਸਮਝਾਇਆ ਹੈ ਕਿ ਜੇਕਰ ਉਹਨਾਂ ਨੇ ਕਿਸੇ ਵੀ ਸਰਕਾਰੀ ਰਿਕਾਰਡ ਨੂੰ ਵੇਖਣਾ ਹੈ ਤਾਂ ਉਸ ਨੂੰ ਸਰਕਾਰੀ ਤਰੀਕੇ ਨਾਲ ਹੀ ਵੇਖਿਆ ਜਾ ਸਕਦਾ ਜਿਸ ਲਈ ਉਹ ਆਰਟੀਆਈ ਜਾਂ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ ਐਸਡੀਐਮ ਨੂੰ ਲਿਖਤ ਬੇਨਤੀ ਪੱਤਰ ਦੇ ਕੇ ਪ੍ਰਾਪਤ ਕਰ ਸਕਦੇ ਹਨ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਸਮਝਾਏ ਜਾਣ ਤੋਂ ਬਾਅਦ ਨਿਹੰਗ ਸਿੰਘਾਂ ਵੱਲੋਂ ਮਾਰਕੀਟ ਕਮੇਟੀ ਦਾ ਮੁੱਖ ਗੇਟ ਖੋਲ ਦਿੱਤਾ ਗਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹ ਵੀਰਵਾਰ ਨੂੰ ਸਥਾਨਕ ਐਸਡੀਐਮ ਨੂੰ ਮਿਲ ਕੇ ਇਹ ਪੂਰਾ ਮਾਮਲਾ ਉਹਨਾਂ ਦੇ ਧਿਆਨ ਵਿੱਚ ਲਿਆਉਣਗੇ।
ਕੀ ਕਹਿਣਾ ਹੈ ਮਾਰਕੀਟ ਕਮੇਟੀ ਦੇ
ਲੇਖਾਕਾਰ ਪਰਵਿੰਦਰ ਸਿੰਘ ਪੱਬੀ ਦਾ: ਲੇਖਾਕਾਰ ਦਾ ਕਹਿਣਾ ਹੈ ਕਿ ਨਿਹੰਗ ਸਿੰਘਾਂ ਨੇ ਆ ਕੇ ਉਹਨਾਂ ਤੋਂ ਮਾਰਕੀਟ ਕਮੇਟੀ ਦੇ ਸੈਕਟਰੀ ਬਾਰੇ ਪੁੱਛਿਆ ਤਾਂ ਉਹਨਾਂ ਨੇ ਉਹਨਾਂ ਨੂੰ ਦੱਸਿਆ ਕਿ ਸੈਕਟਰੀ ਤਾਂ ਅੰਮ੍ਰਿਤਸਰ ਗਏ ਹੋਏ ਨੇ ਜਿਸ ਤੋਂ ਬਾਅਦ ਨਿਹੰਗ ਸਿੰਘਾਂ ਨੇ ਮਾਰਕੀਟ ਕਮੇਟੀ ਦਾ ਮੁੱਖ ਗੇਟ ਬੰਦ ਕਰ ਦਿੱਤਾ।
ਕੀ ਕਿਹਾ ਨਿਹੰਗ ਸਿੰਘਾਂ ਨੇ:-ਜਦੋਂ ਮਾਰਕੀਟ ਕਮੇਟੀ ਦਾ ਮੁੱਖ ਗੇਟ ਬੰਦ ਕਰਨ ਬਾਰੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਨੂੰ ਪੁੱਛਿਆ ਗਿਆ ਤਾਂ ਉਹਨਾਂ ਨੇ ਕਿਹਾ ਕਿ ਉਹਨਾਂ ਵੱਲੋਂ ਆਪਣੀ ਸੇਫਟੀ ਨੂੰ ਦੇਖਦੇ ਹੋਏ ਗੇਟ ਬੰਦ ਕੀਤਾ ਗਿਆ ਸੀ। ਨਾ ਕਿ ਕਿਸੇ ਨੂੰ ਨਜ਼ਰ ਬੰਦ ਕਰਨ ਲਈ।