ਨੌਜਵਾਨਾਂ ਦੇ ਰੋਜ਼ਗਾਰਮੁਖੀ ਵਿਕਾਸ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ ਵੱਲੋਂ ਛੇ ਨਵੇਂ ਕੋਰਸ ਸ਼ੁਰੂ
ਅਸ਼ੋਕ ਵਰਮਾ
ਬਠਿੰਡਾ, 7 ਮਾਰਚ 2026 : ਨੌਜਵਾਨਾਂ ਵਿੱਚ ਹੁਨਰ ਆਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ), ਬਠਿੰਡਾ ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਅਗਵਾਈ ਹੇਠ ਰਾਸ਼ਟਰੀ ਹੁਨਰ ਯੋਗਤਾ ਢਾਂਚਾ (ਐਨਐਸਕਿਊਐਫ) ਦੇ ਅਨੁਸਾਰ ਛੇ ਨਵੇਂ ਸਕਿੱਲ ਡਿਵੈਲਪਮੈਂਟ ਕੋਰਸ ਸ਼ੁਰੂ ਕੀਤੇ ਹਨ। ਇਹ ਕੋਰਸ ਭਾਰਤ ਸਰਕਾਰ ਦੇ ਸਕਿੱਲ ਡਿਵੈਲਪਮੈਂਟ ਅਤੇ ਉੱਦਮਤਾ ਮੰਤਰਾਲੇ ਅਧੀਨ ਰਾਸ਼ਟਰੀ ਵੋਕੇਸ਼ਨਲ ਐਜੂਕੇਸ਼ਨ ਐਂਡ ਟ੍ਰੇਨਿੰਗ ਕੌਂਸਲ (ਐਨਸੀਵੀਈਟੀ) ਵੱਲੋਂ ਮਨਜ਼ੂਰ ਕੀਤੇ ਗਏ ਹਨ। ਇਨ੍ਹਾਂ ਕੋਰਸਾਂ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਰੁਚੀ ਰੱਖਣ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਅਧਿਕਾਰਿਕ ਵੈੱਬਸਾਈਟ www.cup.edu.in ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਕਿਹਾ ਕਿ ਇਨ੍ਹਾਂ ਕੋਰਸਾਂ ਦੀ ਸ਼ੁਰੂਆਤ ਯੂਨੀਵਰਸਿਟੀ ਦੀ ਹੁਨਰ ਆਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਵਧਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਵਿਦਿਆਰਥੀਆਂ ਨੂੰ ਵਿਹਾਰਕ ਟ੍ਰੇਨਿੰਗ ਅਤੇ ਉਦਯੋਗ ਨਾਲ ਸੰਬੰਧਿਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਉਹ ਰੋਜ਼ਗਾਰ ਪ੍ਰਾਪਤ ਕਰਨ ਜਾਂ ਸਵੈ-ਰੋਜ਼ਗਾਰ ਦੇ ਮੌਕੇ ਹਾਸਲ ਕਰਨ ਦੇ ਯੋਗ ਬਣ ਸਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸਾਰੇ ਛੇ ਕੋਰਸ ਬਹੁਤ ਹੀ ਨਾਮਾਤਰ ਫੀਸ ’ਤੇ ਉਪਲਬਧ ਹੋਣਗੇ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਸਦਾ ਲਾਭ ਲੈ ਸਕਣ।ਰਜਿਸਟਰਾਰ ਡਾ. ਵਿਜੇ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਤੋਂ ਖ਼ਾਸ ਤੌਰ ’ਤੇ ਪਿੰਡਾਂ ਦੇ ਉਹ ਬੇਰੁਜ਼ਗਾਰ ਨੌਜਵਾਨ ਲਾਭ ਪ੍ਰਾਪਤ ਕਰ ਸਕਣਗੇ ਜਿਨ੍ਹਾਂ ਦੀ ਉਮਰ 15 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਜਿਨ੍ਹਾਂ ਨੇ ਅੱਠਵੀਂ, ਦਸਵੀਂ ਜਾਂ ਬਾਰ੍ਹਵੀਂ ਕਲਾਸ ਪਾਸ ਕੀਤੀ ਹੋਈ ਹੈ।
Click to Follow Babushahi Facebook page →