ਨੌਜਵਾਨ ਦੀ ਨਹਿਰ ਕੰਢੇ ਰੁੱਖ ਨਾਲ ਲੱਟਕਦੀ ਮਿੱਲੀ ਲਾਸ਼
ਰੋਹਿਤ ਗੁਪਤਾ
ਗੁਰਦਾਸਪੁਰ : ਜ਼ਿਲਾ ਗੁਰਦਾਸਪੁਰ ਦੇ ਬੁੱਟਰ ਕਲਾਂ ਪਿੰਡ ਦੇ ਨੇੜੇ ਨਹਿਰ ਦੇ ਕੰਢੇ ਇੱਕ ਨੌਜਵਾਨ ਦੀ ਦਰਖਤ ਨਾਲ ਲਟਕਦੀ ਹੋਈ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ।ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਉਸ ਥਾਂ ਤੇ ਇਕੱਠੇ ਹੋ ਗਏ ਤੇ ਫਿਰ ਸੰਬੰਧਤ ੍ਰਥਾਣਾ ਸੇਖਵਾਂ ਦੀ ਪੁਲਿਸ ਨੂੰ ਫੋਨ ਕਰਕੇ ਇਸ ਘਟਨਾ ਬਾਰੇ ਜਾਣੂ ਕਰਵਾਇਆ ਗਿਆ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਸਾਰੀ ਕਾਰਵਾਈ ਮੁਕੰਮਲ ਕੀਤੀ ਗਈ। ਮ੍ਰਿਤਕ ਦੀ ਜੇਬ ਵਿੱਚੋਂ ਮਿਲੇ ਪਛਾਣ ਪੱਤਰ ਵਿੱਚ ਉਸਦੀ ਸ਼ਨਾਖਤ ਜਗਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਠੀਕਰੀਵਾਲ ਸੁੱਚਾ ਵਜੋਂ ਹੋਈ ਹੈ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਜਿਵੇਂ ਹਾਲਾਤ ਨਜ਼ਰ ਆ ਰਹੇ ਹਨ ਇਸ ਮੌਤ ਬਾਰੇ ਕਈ ਤਰ੍ਹਾਂ ਦੇ ਸ਼ੱਕ ਪੈਦਾ ਹੋ ਰਹੇ ਹਨ।

ਗੌਰ ਤਲਬ ਹੈ ਕਿ ਇਸੇ ਤਰ੍ਹਾਂ ਨਹਿਰ ਕਿਨਾਰਿਓਂ ਕੁਝ ਦਿਨ ਪਹਿਲਾਂ ਪਿੰਡ ਮੱਲੀਆਂ ਥਾਣਾ ਕਾਹਨੂੰਵਾਨ ਵਿੱਚ ਵੀ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ ।ਲਗਾਤਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਆਮ ਲੋਕਾਂ ਵਿੱਚ ਕਈ ਤਰ੍ਹਾਂ ਦੀ ਚਰਚਾ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਪਿੰਡ ਦੇ ਸਰਪੰਚ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਲੁਧਿਆਣਾ ਵਿੱਚ ਗੱਡੀ ਚਲਾਉਂਦਾ ਸੀ ਅਤੇ ਉਸਦੇ ਵਾਰਸਾਂ ਕੋਲੋਂ ਪਤਾ ਲੱਗਿਆ ਹੈ ਕਿ ਇਹ ਘਰੋਂ ਕੰਮ ਤੇ ਗਿਆ ਸੀ ਪਰ ਹੁਣ ਸਾਨੂੰ ਪਤਾ ਲੱਗਾ ਕੀ ਇਸ ਦੀ ਨਹਿਰ ਦੇ ਕੰਢੇ ਰੁੱਖਾਂ ਨਾਲ ਲਟਕਦੀ ਲਾਸ ਮਿਲੀ ਹੈ। ਇਹ ਪਤਾ ਨਹੀ ਚੱਲਿਆ ਕੇ ਇਸ ਨੇ ਫਾਹਾ ਕਿਉਂ ਲਿਆ? ਉੱਥੇ ਹੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਮਿਰਤਕ ਮਾਨਸਿਕ ਪਰੇਸ਼ਾਨੀ ਤੋਂ ਗੁਜਰ ਰਿਹਾ ਸੀ ।ਉਸਦੀ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ ਅਤੇ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਹਾਂ.
- Download Babushahi App
-
-