ਨੰਬਰਦਾਰਾਂ ਐਸੋਸੀਏਸ਼ਨ ਗਾਲਿਬ ਨੇ ਵਿਧਾਇਕ ਗਿਆਸਪੁਰਾ ਨੂੰ ਦਿੱਤਾ ਮੰਗ ਪੱਤਰ
ਰਵਿੰਦਰ ਸਿੰਘ ਢਿੱਲੋਂ
ਪਾਇਲ, 10 ਮਾਰਚ 2025 - ਅੱਜ ਪੰਜਾਬ ਨੰਬਰਦਾਰਾਂ ਐਸੋਸੀਏਸ਼ਨ ਗਾਲਿਬ ਪਾਇਲ ਦੇ ਜਿਲਾ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਅਤੇ ਪ੍ਰਧਾਨ ਨਰਿੰਦਰ ਸਿੰਘ ਜਰਗੜੀ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਸੰਬੰਧੀ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਮੰਗ ਪੱਤਰ ਸੌਂਪਿਆ। ਨੰਬਰਦਾਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਨੰਬਰਦਾਰਾਂ ਦੀਆਂ ਸਮੱਸਿਆਵਾਂ ਨੂੰ ਹਮੇਸ਼ਾ ਹੀ ਅਣਗੌਲਿਆ ਕੀਤਾ ਜਾਂਦਾ ਰਿਹਾ ਹੈ। ਉਹਨਾਂ ਕਿਹਾ ਕਿ ਨੰਬਰਦਾਰਾਂ ਦੀ ਮੁੱਖ ਮੰਗਾਂ ਨੰਬਰਦਾਰਾਂ ਦਾ ਮਾਣ ਭੱਤਾ ਵਧਾਉਣ ਅਤੇ ਨੰਬਰਦਾਰੀ ਜੱਦੀ ਪੁਸ਼ਤੀ ਕਰਨਾ ਹੈ।
ਉਹਨਾਂ ਕਿਹਾ ਕਿ ਆਪ ਸਰਕਾਰ ਨੇ ਚੋਣਾਂ ਦੌਰਾਨ ਨੰਬਰਦਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ। ਨੰਬਰਦਾਰਾਂ ਨੇ ਵਿਧਾਇਕ ਗਿਆਸਪੁਰਾ ਨੂੰ ਮੰਗ ਪੱਤਰ ਦਿੰਦਿਆ ਕਿਹਾ ਕਿ ਨੰਬਰਦਾਰਾਂ ਦੀਆਂ ਮੰਗਾਂ ਨੂੰ ਵਿਧਾਨ ਸਭਾ ਵਿੱਚ ਉਠਾਕੇ ਹੱਲ ਕਰਵਾਈਆਂ ਜਾਣ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਨੰਬਰਦਾਰਾਂ ਨੂੰ ਮੰਗਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਨੰਬਰਦਾਰ ਗੁਰਮੁੱਖ ਸਿੰਘ, ਨਰਪਿੰਦਰ ਸਿੰਘ ਬੈਨੀਪਾਲ, ਕਰਨੈਲ ਸਿੰਘ, ਜਗਤਾਰ ਸਿੰਘ, ਅਜੀਤ ਸਿੰਘ ਔਜਲਾ, ਗੁਰਮੇਲ ਸਿੰਘ, ਬੇਅੰਤ ਸਿੰਘ, ਗੁਰਦੀਪ ਸਿੰਘ ਚਾਪੜਾ, ਗੁਰਤੇਜ ਸਿੰਘ, ਜਸਮੇਲ ਸਿੰਘ ਸਿਹੋੜਾ, ਸੋਹਣ ਸਿੰਘ, ਕਿਰਪਾਲ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।