ਮੈਡੀਕਲ ਕੈਂਪ ਦ੍ਰਿਸ਼
ਦੀਦਾਰ ਗੁਰਨਾ
ਪਟਿਆਲਾ 25 ਜਨਵਰੀ 2026 : ਸਾਬਕਾ ਵਿਧਾਇਕ ਰਾਜਪੁਰਾ ਸ੍ਰੀ ਹਰਦਿਆਲ ਸਿੰਘ ਕੰਬੋਜ਼ ਨੇ ਸ੍ਰੀ ਰਾਮ ਕਥਾ ਸੇਵਕ ਮੰਡਲ, ਆਫਿਸਰ ਕਲੋਨੀ ਪਟਿਆਲਾ ਵੱਲੋਂ ਲਗਾਏ ਗਏ ਮੁਫ਼ਤ ਸ਼ੂਗਰ ਚੈੱਕਅਪ ਕੈਂਪ, ਅੱਖਾਂ ਦੇ ਚੈੱਕਅਪ ਕੈਂਪ ਅਤੇ ਫ਼ੀਜ਼ੀਓ ਥੈਰੇਪੀ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ , ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਜਿਹੇ ਸਿਹਤ ਕੈਂਪ ਸਮਾਜ ਲਈ ਵੱਡੀ ਸੇਵਾ ਹਨ ਅਤੇ ਲੋਕਾਂ ਨੂੰ ਬੁਨਿਆਦੀ ਇਲਾਜ ਮੁਹੱਈਆ ਕਰਵਾਉਂਦੇ ਹਨ , ਉਨ੍ਹਾਂ ਨੇ ਕੈਂਪ ਵਿੱਚ ਮੌਜੂਦ ਡਾਕਟਰਾਂ ਅਤੇ ਸੇਵਾਦਾਰਾਂ ਨਾਲ ਗੱਲਬਾਤ ਕਰਕੇ ਪ੍ਰਬੰਧਾਂ ਦੀ ਸਰਾਹਨਾ ਕੀਤੀ ਅਤੇ ਮਰੀਜ਼ਾਂ ਦੀ ਸਿਹਤ ਬਾਰੇ ਜਾਣਕਾਰੀ ਲਈ , ਸਾਬਕਾ ਵਿਧਾਇਕ ਕੰਬੋਜ਼ ਨੇ ਕਿਹਾ ਕਿ ਸਮਾਜਿਕ ਸੰਸਥਾਵਾਂ ਵੱਲੋਂ ਨਿਸ਼ਕਾਮ ਭਾਵ ਨਾਲ ਕੀਤੀ ਜਾ ਰਹੀ ਸੇਵਾ ਕਾਬਿਲ-ਏ-ਤਾਰੀਫ਼ ਹੈ
ਇਸ ਮੌਕੇ ਸ੍ਰੀ ਰਾਮ ਕਥਾ ਸੇਵਕ ਮੰਡਲ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ੂਗਰ, ਅੱਖਾਂ ਅਤੇ ਫ਼ੀਜ਼ੀਓ ਥੈਰੇਪੀ ਸੰਬੰਧੀ ਮੁਫ਼ਤ ਜਾਂਚ ਤੇ ਸਲਾਹ ਦਾ ਲਾਭ ਲਿਆ , ਮਾਹਿਰ ਡਾਕਟਰਾਂ ਵੱਲੋਂ ਲੋੜ ਅਨੁਸਾਰ ਦਵਾਈ ਅਤੇ ਸਿਹਤ ਸਲਾਹ ਵੀ ਦਿੱਤੀ ਗਈ