ਪਰਿਵਾਰ ਵਿਛੋੜਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 'Mega Olympia ਪ੍ਰੀਖਿਆ ਵਿੱਚ ਕੀਤਾ ਸ਼ਾਨਦਾਰ ਵਿਖਾਵਾ
ਮਨਪ੍ਰੀਤ ਸਿੰਘ
ਰੂਪਨਗਰ 30 ਜਨਵਰੀ
ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਪਟਿਆਲਾ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਪ੍ਰਬੰਧ ਅਧੀਨ ਚਲ ਰਹੇ
ਪ੍ਰੀਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਰੋਪੜ ਵਿਖੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ,ਸਹਾਇਕ ਡਾਇਰੈਕਟਰ: ਬੀਬਾ.ਸਤਵੰਤ ਕੌਰ ਜੀ, ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਵਲੋਂ ਹੋਏ ਦਿਸ਼ਾ ਨਿਰਦੇਸ਼ਾ ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਜੀ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਪਹਿਲੀ ਵਾਰ 'Mega Olympia Combat 2025' ਪ੍ਰੀਖਿਆ ਕਰਵਾਈ ਗਈ ਜਿਸ ਵਿੱਚ ਤੀਸਰੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਸ਼੍ਰੀਮਤੀ ਪਵਨਪ੍ਰੀਤ ਕੌਰ ਅਤੇ ਸ਼੍ਰੀਮਤੀ ਨਰਿੰਦਰ ਕੌਰ ਨੇ ਕੋਆਰਡੀਨੇਟਰ ਦੇ ਤੌਰ ਤੇ ਬੱਚਿਆਂ ਦੀ ਤਿਆਰੀ ਕਰਵਾਈ।ਪ੍ਰਿੰਸੀਪਲ ਸਰਦਾਰ ਸਰਬਜੀਤ ਸਿੰਘ ਨੇ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਅੱਗੇ ਤੋਂ ਹੋਰ ਵੀ ਅਜਿਹੀਆਂ ਪ੍ਰੀਖਿਆਵਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।