ਪਹਿਲਗਾਮ ਕਤਲੇਆਮ ਖਿਲਾਫ ਬਠਿੰਡਾ ਕਾਂਗਰਸ ਨੇ ਫੂਕਿਆ ਕੇਂਦਰ ਸਰਕਾਰ ਅਤੇ ਪਾਕਿਸਤਾਨ ਦਾ ਪੁਤਲਾ
ਅਸ਼ੋਕ ਵਰਮਾ
ਬਠਿੰਡਾ 24 ਅਪ੍ਰੈਲ 2025 : ਅੱਤਵਾਦੀਆਂ ਵੱਲੋਂ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਖੇ ਕਤਲ ਕੀਤੇ ਸੈਲਾਨੀਆਂ ਦੇ ਮਾਮਲੇ ਖਿਲਾਫ ਰੋਸ ਪ੍ਰਗਟ ਕਰਦਿਆਂ ਬਠਿੰਡਾ ਸ਼ਹਿਰੀ ਕਾਂਗਰਸ ਨੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਕੇਂਦਰ ਸਰਕਾਰ ਅਤੇ ਪਾਕਿਸਤਾਨ ਦਾ ਪੁਤਲਾ ਫੂਕਿਆ।ਇਸ ਮੌਕੇ ਰਾਜਨ ਗਰਗ, ਅਰੁਣ ਵਧਾਵਣ, ਹਰਵਿੰਦਰ ਲੱਡੂ, ਰੁਪਿੰਦਰ ਬਿੰਦਰਾ ਅਤੇ ਕੇਕੇ ਅਗਰਵਾਲ ਆਦਿ ਨੇ ਕਿਹਾ ਕਿ ਪਾਕਿਸਤਾਨ ਦੇ ਮਨਸੂਬੇ ਭਾਰਤ ਪ੍ਰਤੀ ਕਦੇ ਵੀ ਠੀਕ ਨਹੀਂ ਹੋ ਸਕਦੇ ਜਿਸ ਕਰਕੇ ਉਹ ਅੱਤਵਾਦੀ ਸੰਗਠਨਾਂ ਨੂੰ ਸ਼ਹਿ ਦੇ ਕੇ ਇਸ ਤਰ੍ਹਾਂ ਦੇ ਹਮਲੇ ਕਰਵਾ ਰਿਹਾ ਹੈ। ਉਹਨਾਂ ਕਿਹਾ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 56 ਇੰਚ ਦਾ ਸੀਨਾ ਹੁਣ ਕਦੇ ਵੀ ਦਿਖਾਈ ਨਹੀਂ ਦਿੱਤਾ ਜਦੋਂ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਹਮਲੇ ਦਾ ਮੂੰਹ ਤੋੜ ਜਵਾਬ ਦੇਵੇ।ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਕਾਂਗਰਸੀ ਆਗੂਆਂ ਵੱਲੋਂ ਮਾਰੇ ਗਏ ਲੋਕਾਂ ਨੂੰ ਸ਼ਰਧਾ ਫੁੱਲ ਵੀ ਭੇਂਟ ਕੀਤੇ ਗਏ।