← ਪਿਛੇ ਪਰਤੋ
ਪਿੰਡ ਆਂਡਲੂ (ਜ਼ਿਲ੍ਹਾ ਲੁਧਿਆਣਾ) ਵਿਖੇ ਸਾਲਾਨਾ ਜੋੜ ਮੇਲਾ 6ਮਾਰਚ ਨੂੰ ਮਨਾਇਆ ਜਾਵੇਗਾ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ 04 ਮਾਰਚ 2025 - ਜ਼ਿਲ੍ਹਾ ਲੁਧਿਆਣਾ ਦੇ ਸਹਿਰ ਰਾਏਕੋਟ ਅਤੇ ਕਸਬਾ ਪੱਖੋਵਾਲ ਦੇ ਵਿਚਕਾਰ ਪੈਂਦੇ ਪਿੰਡ ਆਂਡਲੂ ਵਿਖੇ ਸਖੀ ਸਰਵਰ ਸਖੀ ਸੁਲਤਾਨ ਲੱਖ ਦਾਤਾ ਪੀਰ ਜੀ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ 6 ਮਾਰਚ ਦਿਨ ਵੀਰਵਾਰ ਨੂੰ ਸ਼ਰਧਾਵਾਨ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਜੋੜ ਮੇਲੇ ਮੌਕੇ ਚਾਦਰ ਚੜਾਉਣ ਦੀ ਰਸਮ ਹਲਕੇ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਸਬੰਧਤ ਦਰਗਾਹ ਸਰੀਫ਼ ਦੀ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾਵੇਗੀ। ਪ੍ਰਬੰਧਕਾਂ ਅਨੁਸਾਰ ਇਸ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ।ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ।ਇਸ ਜੋੜ ਮੇਲੇ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ।
Total Responses : 1075