ਪੀਐਮ ਸ਼੍ਰੀ ਸਕੂਲ ਰਾਹੋਂ ਵਿਖੇ ਮੈਡੀਕਲ ਚੈੱਕ ਅੱਪ ਕੈਂਪ ਲੱਗਿਆ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 18 ਮਾਰਚ,2025
ਕਸਬਾ ਰਾਹੋਂ ਦੀ ਮਾਣਮੱਤੀ ਸੰਸਥਾ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਾਰੀਆਂ ਵਿਦਿਆਰਥਣਾਂ ਦਾ ਮੈਡੀਕਲ ਚੈਕ ਅੱਪ ਕਰਵਾਇਆ ਜਾਣਾ ਹੈ।
ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਜ ਜਮਾਤ ਛੇਵੀਂ, ਸੱਤਵੀਂ, ਨੌਵੀਂ ਅਤੇ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਮੈਡੀਕਲ ਚੈਕ ਅੱਪ ਹੋਇਆ ਅਤੇ ਭਲਕੇ ਅੱਠਵੀਂ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਮੈਡੀਕਲ ਚੈਕ ਅੱਪ ਹੋਵੇਗਾ। ਇਸ ਦੌਰਾਨ ਵਿਦਿਆਰਥਣਾਂ ਵਿੱਚ ਪਾਈਆਂ ਜਾਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਅਨੀਮੀਆ, ਅੱਖਾਂ ਦੀ ਰੌਸ਼ਨੀ, ਬਲੱਡ ਸ਼ੂਗਰ ਆਦਿ ਦੇ ਟੈਸਟ ਵੀ ਕਰਵਾਏ ਜਾਣਗੇ ਅਤੇ ਪੀੜਿਤ ਵਿਦਿਆਰਥਣਾਂ ਨੂੰ ਮੁਫਤ ਸੁਵਿਧਾ ਉਪਲਬਧ ਕਰਵਾਈ ਜਾਵੇਗੀ। ਜਿਹੜੀਆਂ ਵਿਦਿਆਰਥਣਾਂ ਦੀ ਨਜ਼ਰ ਦੀ ਸਮੱਸਿਆ ਹੋਵੇਗੀ ਉਹਨਾਂ ਨੂੰ ਸਿਵਲ ਹਸਪਤਾਲ ਨਵਾਂ ਸ਼ਹਿਰ ਵੱਲੋਂ ਮੁਫਤ ਐਨਕਾਂ ਲਗਾਈਆਂ ਜਾਣਗੀਆਂ।ਇਸ ਮੌਕੇ ਦਵਿੰਦਰ ਕੌਰ, ਸਤਨਾਮ ਸਿੰਘ, ਗੁਰਸ਼ਰਨ ਦੀਪ, ਅਜੀਤ ਸਿੰਘ, ਚਰਨਜੀਤ ਸਿੰਘ, ਹਰਜਿੰਦਰ ਲਾਲ, ਰਾਜਨ ਰਾਣਾ, ਸਤਿੰਦਰ ਕੌਰ, ਗਗਨਪ੍ਰੀਤ ਕੌਰ, ਹਰਜੀਤ ਕੌਰ, ਮਨਜੀਤ ਕੌਰ, ਰਾਜਵਿੰਦਰ ਸਿੰਘ ਸੰਧੂ, ਰੇਨੂੰ, ਰਣਜੀਤ ਕੌਰ, ਸੰਗੀਤਾ, ਸੋਨਾ ਸ਼ਰਮਾ, ਰਵਦੀਪ ਕੌਰ, ਸਤਿੰਦਰਪਾਲ ਕੌਰ, ਸੰਦੀਪ ਕੌਰ, ਜਸਵਿੰਦਰ ਕੌਰ, ਨੀਲਮ ਰਾਣੀ, ਕਮਲਦੀਪ, ਰਘਵਿੰਦਰ ਕੌਰ, ਕਰਮਜੀਤ ਕੌਰ, ਬਲਵਿੰਦਰ ਕੌਰ, ਪ੍ਰੀਤੀ ਲਿਆਲ, ਮੀਨਾ ਚੋਪੜਾ, ਜਸਵੀਰ ਰਾਜ, ਨਿਧੀ ਉੱਮਟ, ਰਾਕੇਸ਼ ਰਾਣੀ, ਨਿਰਮਲਜੀਤ ਕੌਰ, ਮਨਦੀਪ ਕੌਰ, ਸੰਗੀਤਾ ਰਾਣੀ, ਰਮਨਦੀਪ ਸਿੰਘ, ਸੰਜੀਵ ਸ਼ਰਮਾ, ਰਜਿੰਦਰ ਨਾਥ ਆਦਿ ਹਾਜ਼ਰ ਸਨ।