ਪੁਲਸ ਪਾਰਟੀ ਵਲੋਂ ਵਰਨਾ ਗੱਡੀ ਸਵਾਰ ਦੋ ਨੌਜਵਾਨ ਹੈਰੋਇਨ ਸਮੇਤ ਕਾਬੂ
ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,26 ਫਰਵਰੀ 2025 :
ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ ਅਭਿਮੰਨਿਊ ਰਾਣਾ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਥਾਣਾ ਵੈਰੋਵਾਲ ਦੀ ਪੁਲਸ ਪਾਰਟੀ ਵਲੋਂ ਵਰਨਾ ਗੱਡੀ ਵਿੱਚ ਸਵਾਰ ਦੋ ਨੌਜਵਾਨਾਂ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਕੀਤੀ ਹੈ। ਜਿੰਨਾ ਖਿਲਾਫ ਐਨਡੀਪੀਐਸ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।ਮਿਲੀ ਜਾਣਕਾਰੀ ਏਐਸਆਈ ਬਿੱਕਰ ਸਿੰਘ ਸਮੇਤ ਪੁਲਿਸ ਪਾਰਟੀ ਸਪੈਸ਼ਲ ਨਾਕਾਬੰਦੀ ਦੌਰਾਨ ਪੁਲ ਸੂਆ ਫਾਜਲਪੁਰ ਮੌਜੂਦ ਸਨ ਕਿ ਲਿੰਕ ਰੋਡ ਪਿੰਡ ਡੇਰਾ ਸੋਹਲ ਵਲੋਂ ਆ ਰਹੀ ਵਰਨਾ ਗੱਡੀ ਨੰਬਰ ਪੀਬੀ-46 ਏ ਐਚ 3306 ਸਵਾਰ ਦੋ ਮੋਨੇ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਗੱਡੀ ਮੋੜ ਕੇ ਜਦ ਪਿੱਛੇ ਭੱਜਣ ਲੱਗੇ ਤਾਂ ਸੱਕ ਪੈਣ ਤੇ ਗੱਡੀ ਸਵਾਰ ਨੌਜਵਾਨਾਂ ਨੂੰ ਕਾਬੂ ਕਰਕੇ ਜਦ ਵਰਨਾ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਗੱਡੀ ਦੇ ਡੈਸ਼ਬੋਰਡ ਵਿੱਚੋਂ ਮੋਮੀ ਲਿਫਾਫੇ ਵਿੱਚ ਲਪੇਟੀ ਹੋਈ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਛਗਿੱਛ ਦੌਰਾਨ ਗੱਡੀ ਚਲਾ ਰਹੇ ਨੌਜਵਾਨ ਦੀ ਪਹਿਚਾਣ ਅਮ੍ਰਿਤਪਾਲ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਡੇਰਾ ਸੋਹਲ ਅਤੇ ਨਾਲ ਬੈਠੇ ਦੂਜੇ ਨੌਜਵਾਨ ਦੀ ਪਹਿਚਾਣ ਮਨਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਡੇਰਾ ਸੋਹਲ ਵਜੋਂ ਹੋਈ।ਜਾਂਚ ਅਧਿਕਾਰੀ ਏ.ਐਸ.ਆਈ ਬਿੱਕਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਵਾਂ ਨੌਜਵਾਨਾਂ ਦੇ ਖਿਲਾਫ ਪੁਲਿਸ ਥਾਣਾ ਵੈਰੋਵਾਲ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।