ਪੁਲਿਸ ਨੇ ਫੜ੍ਹੇ ਦੋ ਚੋਰ, ਚੋਰੀਆਂ ਦੇ ਹੋਰ ਵੀ ਮਾਮਲੇ ਸੁਲਝਣ ਦੀ ਸੰਭਾਵਨਾ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ , 16 ਮਈ 2026 :
ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਧਾਰੀਵਾਲ ਦੀ ਪੁਲਿਸ ਨੇ ਦੋ ਚੋਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਗਿਆ ਹੈ ਕਿ ਇਹ ਚੋਰੀ ਕਰਨ ਦੇ ਆਦੀ ਹਨ ਅਤੇ ਇਹਨਾਂ ਕੋਲੋਂ ਚੋਰੀ ਵਿੱਚ ਵਰਤੇ ਜਾਣ ਵਾਲੇ ਔਜਾਰ ਵੀ ਬਰਾਮਦ ਕੀਤੇ ਗਏ ਹਨ। ਔਜ਼ਾਰਾਂ ਤੋਂ ਇਲਾਵਾ ਇਹਨਾਂ ਕੋਲੋਂ ਚੋਰੀ ਦੇ ਦੋ ਟੂ ਵੀਲਰ ਵੀ ਬਰਾਮਦ ਹੋਏ ਹਨ । ਫਿਲਹਾਲ ਪੁਲਿਸ ਇਹਨਾਂ ਦਾ ਰਿਮਾਂਡ ਲੈ ਕੇ ਇਹਨਾਂ ਤੋਂ ਪੁੱਛ ਗਿੱਛ ਕਰਕੇ ਹੋਰ ਜਾਣਕਾਰੀ ਉਗਲਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਸ਼ਹਿਰ ਅਤੇ ਆਲੇ ਦੁਆਲੇ ਹੋਈਆਂ ਚੋਰੀਆਂ ਦੀਆਂ ਕਈ ਵਾਰਦਾਤਾਂ ਪੁੱਛਗਿੱਛ ਤੋਂ ਬਾਅਦ ਸੁਲਝ ਸਕਦੀਆਂ ਹਨ।
ਧਾਰੀਵਾਲ ਥਾਣੇ ਦੇ ਮੁਖੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਚੋਰ ਡੱਡੂਆਂ ਦੇ ਰਹਿਣ ਵਾਲੇ ਹਨ ਅਤੇ ਇਹਨਾਂ ਦੀ ਪਹਿਚਾਨ ਡੈਨੀਅਲ ਅਤੇ ਸੌਰਵ ਦੇ ਤੌਰ ਤੇ ਕੀਤੀ ਗਈ ਹੈ। ਹਾਲਾਂਕਿ ਇਹਨਾਂ ਦਾ ਇੱਕ ਸਾਥੀ ਫਿਲਹਾਲ ਫਰਾਰ ਹੈ ਅਤੇ ਉਸਨੂੰ ਵੀ ਜਲਦੀ ਹੀ ਗ੍ਰਫਤਾਰ ਕਰ ਲਿਆ ਜਾਵੇਗਾ। ਗ੍ਰਿਫਤਾਰ ਚੋਰਾਂ ਕੋਲੋਂ ਚੋਰੀ ਦੇ ਦੋ ਮੋਟਰਸਾਈਕਲ ਅਤੇ ਚੋਰੀ ਵਿੱਚ ਵਰਤੇ ਜਾਣ ਵਾਲੇ ਹਥਿਆਰ ਬਰਾਮਦ ਕੀਤੇ ਗਏ ਹਨ। ਇਹਨਾਂ ਦਾ ਪਿਛਲਾ ਰਿਕਾਰਡ ਵੀ ਅਪਰਾਧਕ ਹੈ ਤੇ ਇਹਨਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਜਿਸ ਤੋਂ ਬਾਅਦ ਹੋਰ ਵੀ ਖੁਲਾਸੇ ਅਤੇ ਚੋਰੀ ਦੇ ਸਮਾਨ ਦੀ ਬਰਾਮਦਗੀ ਹੋਣ ਦੀ ਉਮੀਦ ਹੈ।
- Download Babushahi App
-
-