ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤ੍ਰੀ ਗੁਰਮਤਿ ਸਮਾਗਮ ਕਰਵਾਇਆ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 7 ਜਨਵਰੀ 2025- ਚੰਡੀਗੜ੍ਹ ਚੌਂਕ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਗੁਰਮਤ ਸਮਾਗਮ ਕਰਵਾਇਆ ਇਸ ਮੌਕੇ ਜਿੱਥੇ ਦਿਨ ਦੇ ਸਮਾਗਮ ਕਰਵਾਏ ਗਏ ਉੱਥੇ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਕੀਰਤਨ ਤੇ ਕਥਾ ਵਿਚਾਰਾਂ ਹੋਈਆਂ ਜਿਸ ਵਿਚ ਭਾਈ ਸੁਖਦੀਪ ਸਿੰਘ ਦੇ ਰਾਗੀ ਜਥੇ ਦੁਬਾਰਾ ਕੀਰਤਨ ਦੀ ਹਾਜ਼ਰੀ ਤੇ ਭਾਈ ਸੁਖਪ੍ਰੀਤ ਸਿੰਘ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਨੇ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਪਤੀ ਤੇ ਗੁਰੂ ਕਾ ਲੰਗਰ ਅਤੇ ਗਰਮ ਦੁੱਧ ਤੋਂ ਇਲਾਵਾ ਮਿਸ਼ਠਾਨ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੱਖਣ ਸਿੰਘ ਗਰੇਵਾਲ ਅਤੇ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ, ਭਾਈ ਮਨਜੀਤ ਸਿੰਘ, ਭਾਈ ਲਵਪ੍ਰੀਤ ਸਿੰਘ, ਸੁਖਚੈਨ ਸਿੰਘ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਕੀ ਸੰਗਤ ਹਾਜ਼ਰ ਰਹੀ।