ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ
ਰੋਹਿਤ ਗੁਪਤਾ
ਗੁਰਦਾਸਪੁਰ, 18 ਅਗਸਤ - ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਗਸਤ 2025 ਅਨੁਪੂਰਕ ਪ੍ਰੀਖਿਆਵਾਂ (ਕੰਪਾਰਟਮੈਂਟ/ਰੀ-ਅਪੀਅਰ ਸਮੇਤ ਓਪਨ ਸਕੂਲ) ਵਾਧੂ ਵਿਸ਼ਾ ਅਤੇ ਓਪਨ ਸਕੂਲ ਬਲਾਕ-11 ਦੀਆਂ ਪ੍ਰੀਖਿਆਵਾਂ ਮਿਤੀ 8 ਅਗਸਤ ਤੋਂ 20 ਅਗਸਤ ਤੱਕ ਸਵੇਰੇ 11:00 ਵਜੇ ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।
ਇਸ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ 'ਤੇ ਮਿਤੀ 8 ਅਗਸਤ 2025 ਤੋਂ 29 ਅਗਸਤ 2025 ਤੱਕ ਪਾਬੰਦੀ ਲਗਾ ਦਿੱਤੀ ਹੈ। ਪਰ ਇਹ ਹੁਕਮ ਉਨ੍ਹਾਂ ਵਿਅਕਤੀਆਂ ਉੱਪਰ ਲਾਗੂ ਨਹੀਂ ਹੋਣਗੇ ਜੋ ਇਨ੍ਹਾਂ ਪ੍ਰੀਖਿਆਵਾਂ ਵਿੱਚ ਡਿਊਟੀ 'ਤੇ ਹੋਣਗੇ। ਇਹ ਹੁਕਮ ਇਕ ਤਰਫ਼ਾ ਪਾਸ ਕਰਕੇ ਸਮੂਹ ਸਧਾਰਨ ਜਨਤਾ ਨੂੰ ਸੰਬੋਧਨ ਕੀਤਾ ਜਾਂਦਾ ਹੈ।