ਪ੍ਰੀ-ਪ੍ਰਾਇਮਰੀ ਰਿਸੋਰਸ ਪਰਸਨ ਦੀ ਤਿੰਨ ਰੋਜ਼ਾ ਹੋਈ ਟ੍ਰੇਨਿੰਗ
ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹੋਈ ਟ੍ਰੇਨਿੰਗ- ਉਪ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 4 ਨਵੰਬਰ 205: ਡਾਇਰੈਕਟਰ ਸਿਖਲਾਈ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਸ਼ਾਲੂ ਮਹਿਰਾ ਅਤੇ ਜ਼ਿਲ੍ਹਾ ਉਪ ਸਿੱਖਿਆ ਅਫਸਰ ਪ੍ਰਾਇਮਰੀ ਮੈਡਮ ਮਨਵਿੰਦਰ ਕੌਰ ਭੁੱਲਰ ਜੀ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਲਈ ਰਿਸੋਰਸ ਪਰਸਨ ਦੀ ਤਿੰਨ ਰੋਜ਼ਾ ਟ੍ਰੇਨਿੰਗ ਕਮ ਵਰਕਸ਼ਾਪ ਪਟਿਆਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਮਾਡਲ ਟਾਊਨ ਵਿੱਚ ਲਗਾਈ ਗਈ ।
ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਰਾਜਵੰਤ ਸਿੰਘ ਵੱਲੋਂ ਅਰਲੀ ਚਾਇਲਡ ਕੇਅਰ ਐਜੂਕੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 0 ਤੋਂ 6 ਸਾਲ ਬੱਚੇ ਦੇ ਸਿੱਖਣ ਲਈ ਮਹੱਤਵਪੂਰਨ ਹੁੰਦੇ ਹਨ। ਬੱਚਿਆਂ ਦਾ 85% ਤੋਂ ਵੱਧ ਦਿਮਾਗ ਛੇ ਸਾਲ ਤੋਂ ਪਹਿਲਾਂ ਵਿਕਸਿਤ ਹੁੰਦਾ ਹੈ । ਇਸ ਲਈ ਸਾਨੂੰ ਇਸ ਸਮੇਂ ਘਰ ਅਤੇ ਸਕੂਲ ਦਾ ਵਾਤਾਵਰਨ ਸਕਾਰਾਤਮਕ ਪੈਦਾ ਕਰਨਾ ਚਾਹੀਦਾ ਹੈ। ਉਹਨਾਂ ਨੇ ਦੱਸਿਆ ਕਿ ਇਸ ਸਮੇਂ ਵਿੱਚ ਜੇਕਰ ਬੱਚੇ ਦਾ ਵਿਕਾਸ ਠੀਕ ਢੰਗ ਨਾਲ ਨਹੀਂ ਹੁੰਦਾ ਤਾਂ ਬੱਚੇ ਉਮਰ ਭਰ ਸਮੱਸਿਆ ਵਿੱਚ ਘਿਰੇ ਰਹਿੰਦੇ ਹਨ। ਉਹਨਾਂ ਵੱਲੋਂ ਬੱਚਿਆਂ ਦੇ ਸਰੀਰਕ,ਬੌਧਿਕ, ਭਾਸ਼ਾਈ, ਸਮਾਜਿਕ ਅਤੇ ਭਾਵਨਾਤਮਿਕ ਅਤੇ ਸੁਹਜ ਅਤੇ ਸੱਭਿਆਚਾਰਕ ਵਿਕਾਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਬੱਚਿਆਂ ਦੀਆਂ ਛੋਟੀਆਂ ਅਤੇ ਵੱਡੀਆਂ ਮਾਸਪੇਸ਼ੀਆਂ ਦੇ ਵਿਕਾਸ ਸਬੰਧੀ ਜਾਣਕਾਰੀ ਦਿੱਤੀ ਗਈ।
ਜ਼ਿਲ੍ਹਾ ਰਿਸੋਰਸ ਪਰਸਨ ਨਵਦੀਪ ਸ਼ਰਮਾ ਅਤੇ ਪ੍ਰਵੀਨ ਕੁਮਾਰ ਨੇ ਬੱਚਿਆਂ ਦੀ ਸਿਹਤ ਤੇ ਪੋਸ਼ਣ, ਸਰੀਰਕ ਸਫ਼ਾਈ ਅਤੇ ਸੁਰੱਖਿਆ ਬਾਰੇ ਜਾਣਕਾਰੀ ਸਾਂਝੀ ਕੀਤੀ। ਮੈਡਮ ਪਰਮਜੀਤ ਕੌਰ ਭੱਟੀ ਜ਼ਿਲ੍ਹਾ ਕੋਆਰਡੀਨੇਟਰ ਪ੍ਰਥਮ ਨੇ ਤਿੰਨ ਰੋਜ਼ਾ ਟ੍ਰੇਨਿੰਗ ਵਿੱਚ ਸਮੂਹਿਕ ਗਤੀਵਿਧੀਆਂ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕੀਤੀ। ਤਿੰਨ ਰੋਜ਼ਾ ਟ੍ਰੇਨਿੰਗ ਦੇ ਦੂਜੇ ਦਿਨ ਜ਼ਿਲ੍ਹਾ ਉਪ ਸਿੱਖਿਆ ਅਫਸਰ ਪ੍ਰਾਇਮਰੀ ਮੈਡਮ ਮਨਵਿੰਦਰ ਕੌਰ ਭੁੱਲਰ ਜੀ ਟ੍ਰੇਨਿੰਗ ਸਥਾਨ ਤੇ ਵਿਜ਼ਟ ਕੀਤਾ ।
ਮੈਡਮ ਮਨਵਿੰਦਰ ਕੌਰ ਭੁੱਲਰ ਜੀ ਨੇ ਟ੍ਰੇਨਿੰਗ ਪ੍ਰਾਪਤ ਕਰ ਰਹੇ ਬਲਾਕ ਰਿਸੋਰਸ ਪਰਸਨ ਨੂੰ ਦੱਸਿਆ ਕਿ ਬੱਚਿਆਂ ਦੇ ਫ਼ਾਊਂਡੇਸ਼ਨ ਪੜਾਅ ਦੇ ਸ਼ੁਰੂਆਤੀ ਸਾਲਾਂ ਵਿੱਚ ਪਰਿਵਾਰ ਅਤੇ ਪ੍ਰੀ ਪ੍ਰਾਇਮਰੀ ਅਧਿਆਪਕ ਦੁਆਰਾ ਨਿਭਾਈ ਗਈ ਭੂਮਿਕਾ ਮਹੱਤਪੂਰਨ ਹੈ। ਇਸ ਸਮੇਂ ਜ਼ਿਲ੍ਹਾ ਪਟਿਆਲਾ ਦੇ 16 ਬਲਾਕਾਂ ਦੇ ਰਿਸੋਰਸ ਪਰਸਨ ਤਿੰਨ ਦਿਨ ਚੱਲੀ ਟ੍ਰੇਨਿੰਗ ਵਿੱਚ ਹਾਜ਼ਰ ਰਹੇ।