ਪ੍ਰੋਫ਼ੈਸਰ ਜਸਵੰਤ ਕੌਰ ਮਣੀ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਪੰਜ ਮਾਰਚ ਨੂੰ
ਅਸ਼ੋਕ ਵਰਮਾ
ਬਠਿੰਡਾ, 2 ਮਾਰਚ 2026: ਬਠਿੰਡਾ ਜ਼ਿਲ੍ਹੇ ਦੇ ਬਲਾਕ ਸੰਗਤ ਅਧੀਨ ਆਉਂਦੇ ਪਿੰਡ ਕੋਟਗੁਰੂ ਵਿਖੇ ਹਰ ਸਾਲ ਲੱਗਣ ਵਾਲੇ ਜੋੜ ਮੇਲੇ ਦੇ ਆਖਰੀ ਦਿਨ ਖੂਨਦਾਨ ਕੈਂਪ ਲਾਉਣ ਦੀ ਲੜੀ ਤਹਿਤ ਇਸ ਵਾਰ ਪਿੰਡ ਕੋਟਗੁਰੂ ਦੀ ਮਾਣਮੱਤੀ ਧੀ ਮਰਹੂਮ ਪ੍ਰੋਫ਼ੈਸਰ ਜਸਵੰਤ ਕੌਰ ਮਣੀ ਦੀ ਨਿੱਘੀ ਯਾਦ ਨੂੰ ਸਮਰਪਿਤ ਕੈਂਪ ਲਾਇਆ ਜਾ ਰਿਹਾ ਹੈ ਜਿਸਨੇ ਨਿੱਕੀ ਉਮਰੇ ਖੋਜ਼, ਅਧਿਐਨ ਅਤੇ ਸਿਰਜਣਾ ਵਿੱਚ ਆਪਣਾ ਅਤੇ ਆਪਣੇ ਪਿੰਡ ਦਾ ਨਾਮ ਚਮਕਾਇਆ ਸੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਜਗਦੇਵ ਸਿੰਘ ਧਾਲੀਵਾਲ ਅਤੇ ਸਾਬਕਾ ਪੰਚਾਇਤ ਮੈਂਬਰ ਅੰਗਰੇਜ ਸਿੰਘ ਵਿੱਕੀ ਨੇ ਦੱਸਿਆ ਕਿ ਇਹ ਕੈਂਪ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਬਠਿੰਡਾ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸੰਗਤ ਦੇ ਪ੍ਰਧਾਨ ਡਾਕਟਰ ਗੁਰਦੀਪ ਸਿੰਘ ਘੁੱਦਾ ਦੇ ਉਪਰਾਲੇ ਸਦਕਾ ਮਨੁੱਖਤਾ ਦੀ ਸੇਵਾ ਲਈ ਲਾਇਆ ਰਿਹਾ ਹੈ। ਉਹਨਾਂ ਖੂਨਦਾਨੀਆਂ ਨੂੰ ਅਪੀਲ ਕੀਤੀ ਹੈ ਕਿ ਮਨੁੱਖਤਾ ਦੀ ਭਲਾਈ ਲਈ ਵੱਧ ਤੋਂ ਵੱਧ ਖ਼ੂਨਦਾਨ ਕਰਕੇ ਆਪਣਾ ਯੋਗਦਾਨ ਪਾਉਣ।
Click to Follow Babushahi Facebook page →