ਪੰਜਗਰਾਈਂ ਕਲਾਂ ਦੇ ਗੁਰਦੁਆਰਾ ਅਕਾਲ ਬੁੰਗਾ ਨਿਹੰਗ ਸਿੰਘ ਛਾਉਣੀ ਵਿਖੇ ਗੁਰਮਤਿ ਸਮਾਗਮ 17 ਨੂੰ
ਪੰਜਗਰਾਈਂ ਕਲਾਂ,14 ਫਰਵਰੀ (ਸੁਖਜਿੰਦਰ ਸਿੰਘ ਪੰਜਗਰਾਈਂ): ਸਰਬੱਤ ਦੇ ਭਲੇ ਲਈ ਪਿਛਲੇ ਮਾਘ ਦੇ ਮਹੀਨੇ ਦੀ ਸੰਗਰਾਂਦ ਤੋਂ ਚੱਲ ਰਹੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੀ ਸੰਪੂਰਨਤਾ ਦੇ ਸਬੰਧ ਵਿੱਚ ਪੰਜਗਰਾਈਂ ਕਲਾਂ ਦੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ, ਨਿਹੰਗਾਂ ਸਿੰਘਾਂ ਦੀ ਛਾਉਣੀ ,ਪਾਤਸ਼ਾਹੀ ਦੂਜੀ ਵਿਖੇ ਮਿਤੀ 17 ਫਰਵਰੀ ਦਿਨ ਮੰਗਲਵਾਰ ਨੂੰ 9 ਤੋਂ 11 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਤੇ ਪ੍ਰਸਿੱਧ ਕਥਾ ਵਾਚਕ ਬਾਬਾ ਗੁਰਪ੍ਰੀਤ ਸਿੰਘ ਜੀ ਬੰਬੀਹਾ ਭਾਈ ਵਾਲਿਆਂ ਨੇ ਸੰਗਤਾਂ ਨੂੰ ਬੇਨਤੀ ਕੀਤੀ ਕੇ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਪਹੁੰਚਣ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।