ਪੰਜਗਰਾਈ ਕਲਾਂ ਦੇ ਦੋ ਨੌਜਵਾਨਾਂ ਦੀ ਸਮਰਾਲਾ ਨੇੜੇ ਸੜਕ ਹਾਦਸੇ 'ਚ ਹੋਈ ਮੌਤ, ਪਿੰਡ 'ਚ ਸੋਗ ਦੀ ਲਹਿਰ
ਇੱਕੋ ਦਿਨ ਹੀ ਪੈਦਾ ਹੋਏ ਤੇ ਇਕੱਠਿਆਂ ਦੀ ਇੱਕੋ ਦਿਨ ਹੀ ਹੋਈ ਮੌਤ
ਪੰਜਗਰਾਈਂ ਕਲਾਂ ,5 ਮਾਰਚ (ਸੁਖਜਿੰਦਰ ਸਿੰਘ ਪੰਜਗਰਾਈਂ): ਪੰਜਗਰਾਈਂ ਕਲਾਂ ਦੇ ਦੋ ਨੌਜਵਾਨਾਂ ਦੀ ਸਮਰਾਲਾ ਨੇੜੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਮਿਲੀ ਹੈ । ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨਵਰੀਤ ਸਿੰਘ(21) ਪੁੱਤਰ ਹਰਜਿੰਦਰ ਸਿੰਘ ਕਰਨਵੀਰ ਸਿੰਘ ਪੁੱਤਰ ਜਗਦੀਸ਼ ਸਿੰਘ ਦੇਰ ਰਾਤ ਆਪਣੀ ਕਾਰ ਤੇ ਸਵਾਰ ਹੋ ਕੇ ਚੰਡੀਗੜ੍ਹ ਨੂੰ ਜਾ ਰਹੇ ਸਨ ਤਾਂ ਸਮਰਾਲਾ ਨੇੜੇ ਕਾਰ ਅਚਾਨਕ ਡਵਾਈਡਰ ਤੇ ਜਾ ਚੜੀ ਤੇ ਤੇਜ ਰਫ਼ਤਾਰ ਹੋਣ ਕਾਰਨ ਦੂਰ ਖੇਤਾਂ ਵਿੱਚ ਜਾ ਡਿੱਗੀ । ਪ੍ਰਤੱਖ ਦਰਸ਼ੀਆਂ ਅਨੁਸਾਰ ਹਾਦਸਾ ਐਨਾ ਭਿਆਨਕ ਸੀ ਕਿ ਕਾਰ ਸਵਾਰ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ।ਦੱਸਣ ਮੁਤਾਬਿਕ ਇਹਨਾਂ ਨੌਜਵਾਨਾਂ ਨੇ ਚੰਡੀਗੜ੍ਹ ਤੋਂ ਆਪਣੇ ਦੋਸਤਾਂ ਨੂੰ ਨਾਲ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਤੇ ਜਾਣਾ ਸੀ ਪਰੰਤੂ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਇਸ ਨੂੰ ਕੁਦਰਤਨ ਇਤਫ਼ਾਕ ਹੀ ਕਿਹਾ ਜਾ ਸਕਦਾ ਹੈ ਕਿ ਮ੍ਰਿਤਕ ਨੌਜਵਾਨਾਂ ਦਾ ਜਨਮ ਇੱਕੋ ਦਿਨ ਭਾਵ 26 ਅਗਸਤ 2005 ਨੂੰ ਹੋਇਆ ਸੀ ਤੇ ਮੌਤ ਵੀ ਇੱਕੋ ਦਿਨ ਇਕੱਠਿਆਂ ਦੀ ਹੀ ਹੋਈ। ਦੱਸਣ ਯੋਗ ਹੈ ਕਿ ਨਵਰੀਤ ਸਿੰਘ ਦਾ ਪਿਤਾ ਹਰਜਿੰਦਰ ਸਿੰਘ ਲੀ

ਵਰ ਦੀ ਬਿਮਾਰੀ ਤੋਂ ਪੀੜਿਤ ਹੈ। ਇਹਨਾਂ ਨੌਜਵਾਨਾਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਿੰਡ ਦੇ ਅੰਦਰ ਸੋਗ ਦੀ ਲਹਿਰ ਫੈਲ ਗਈ।
Click to Follow Babushahi Facebook page →