ਪੰਜਾਬ 'ਚ ਐਮਰਜੈਂਸੀ ਫਿਲਮ 'ਤੇ ਪੂਰੀ ਤਰ੍ਹਾਂ ਪਾਬੰਦੀ ਲਾਉਣੀ ਚਾਹੀਦੀ ਹੈ :ਖਜਿੰਦਰ ਸਿੰਘ ਰੰਧਾਵਾ
ਕਿਸ਼ਨ ਚੰਦਰ ਮਹਾਜ਼ਨ
ਪਠਾਨਕੋਟ , 17 ਜਨਵਰੀ 2025 :
ਅੱਜ ਐਮਰਜੈਂਸੀ ਫਿਲਮ ਦੀ ਰੀਲੀਜ਼ ਕਾਰਨ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਵੱਡੇ ਪੱਧਰ ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਅੰਦਰ ਪਹਿਲਾਂ ਹੀ ਨਾਜ਼ੁਕ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਅੰਦਰ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਤੇ ਪੂਰੀ ਤਰਾਂ ਪਾਬੰਦੀ ਲਗਾਉਣ ਤੇ ਬਹੁਤ ਹੀ ਡੂੰਘਾਈ ਨਾਲ ਵਿਚਾਰ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਵਿੱਚ ਸਾਂਤੀ ਬਣੀ ਰਹੇ ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਬੱਣਦੀ ਹੈ ਕਿ ਉਹ ਸੂਬੇ ਦੀ ਜਨਤਾ ਦੀਆਂ ਭਾਵਨਾਵਾਂ ਦੀ ਰੱਖਿਆ ਕਰੇ ਅਤੇ ਇਹ ਯਕੀਨੀ ਬਣਾਏ ਕਿ ਇਨ੍ਹਾਂ ਫ਼ਿਲਮਾਂ ਦੀ ਸਕਰੀਨਿੰਗ ਨਾਲੋਂ ਜ਼ਿਆਦਾ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਪਹਿਲ ਦਿੱਤੀ ਜਾਵੇ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹਵਾਲੇ ਨਾਲ ਉਨ੍ਹਾਂ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।