ਪੰਜਾਬੀ ਯੂਨੀਵਰਸਿਟੀ ਦੇ ਤਿੰਨ ਐੱਨ. ਐੱਸ. ਐੱਸ. ਵਲੰਟੀਅਰਾਂ ਦਾ ਪੰਜਾਬ ਦੇ ਰਾਜਪਾਲ ਨੇ ਸਨਮਾਨ ਕੀਤਾ
ਪਟਿਆਲਾ, 26 ਮਾਰਚ
ਪੰਜਾਬੀ ਯੂਨੀਵਰਸਿਟੀ ਤੋਂ ਤਿੰਨ ਐੱਨ. ਐੱਸ. ਐੱਸ. ਵਲੰਟੀਅਰਾਂ ਦਾ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਨਮਾਨ ਕੀਤਾ ਹੈ।
ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਸਾਲ 2024 ਅਤੇ 2025 ਦੀ ਗਣਤੰਤਰ ਦਿਵਸ ਪਰੇਡ ਵਿਚ ਹਿੱਸਾ ਲੈਣ ਵਾਲ਼ੇ ਵੱਖ-ਵੱਖ ਯੂਨੀਵਰਸਿਟੀਆਂ ਦੇ ਵਲੰਟੀਅਰ ਇਕੱਠੇ ਹੋਏ ਸਨ ਜਿਨ੍ਹਾਂ ਨੂੰ ਰਾਜਪਾਲ ਵੱਲੋਂ ਦਸ ਹਜ਼ਾਰ ਰੁਪਏ ਅਤੇ ਮਾਣ-ਪੱਤਰ ਨਾਲ਼ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿੱਚ ਤਿੰਨ ਵਲੰਟੀਅਰ ਪੰਜਾਬੀ
ਯੂਨੀਵਰਸਿਟੀ ਨਾਲ਼ ਸਬੰਧਤ ਸਨ ਜੋ ਕਿ 2024 ਦੀ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਿਲ ਹੋਏ
ਸਨ। ਇਨ੍ਹਾਂ ਵਿੱਚ ਪੰਜਾਬੀ ਯੂਨੀਵਰਸਿਟੀ ਅਧੀਨ ਪੈਂਦੇ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਤੋ ਅਰਸ਼ਪ੍ਰੀਤ ਕੌਰ, ਸਰਕਾਰੀ ਕਾਲਜ, ਡੇਰਾ ਬੱਸੀ ਤੋ ਮਨਜੋਤ ਕੌਰ ਅਤੇ ਪੀ. ਐੱਮ. ਐੱਨ. ਕਾਲਜ ਰਾਜਪੁਰਾ ਤੋ ਦਮਨਪ੍ਰੀਤ ਕੌਰ ਸ਼ਾਮਿਲ ਸਨ।
ਪੰਜਾਬੀ ਯੂਨੀਵਰਸਿਟੀ ਤੋਂ ਐੱਨ. ਐੱਸ. ਐੱਸ. ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਪੰਜਾਬੀ ਯੂਨੀਵਰਸਿਟੀ ਦੇ ਵਲੰਟੀਅਰ ਅਜਿਹੇ ਕੈਂਪਾਂ ਵਿਚ ਭਾਗ ਲੈਂਦੇ ਰਹਿਣਗੇ।