← ਪਿਛੇ ਪਰਤੋ
ਪੰਜਾਬ 'ਚ ਵੱਡੀ ਵਾਰਦਾਤ: ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 5 ਜੁਲਾਈ 2025- ਪੰਜਾਬ ਦੇ ਅੰਮ੍ਰਿਤਸਰ ਵਿੱਚ ਵੱਡੀ ਵਾਰਦਾਤ ਵਾਪਰਣ ਦੀ ਖ਼ਬਰ ਮਿਲੀ ਹੈ। ਇੱਥੇ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜੁਗਰਾਜ ਸਿੰਘ ਵਜੋਂ ਹੋਈ ਹੈ। ਖ਼ਬਰਾਂ ਇਹ ਹਨ ਕਿ ਮਹਿਤਾ ਦੇ ਪਿੰਡ ਚੰਨਣ ਕੇ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਤਿੰਨ ਬਦਮਾਸ਼ਾਂ ਨੇ ਨੌਜਵਾਨ ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਇਸ ਗੋਲੀਬਾਰੀ ਵਿੱਚ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਲਾਂਕਿ ਘਟਨਾ ਦੀ ਸਾਹਮਣੇ ਆਈ ਸੀਸੀਟੀਵੀ ਤੋਂ ਸਾਫ਼ ਪਤਾ ਲੱਗ ਰਿਹਾ ਹੈ ਕਿ ਨੌਜਵਾਨਾਂ ਵਿੱਚ ਕਾਨੂੰਨ ਦਾ ਭੋਰਾ ਵੀ ਖ਼ੌਫ਼ ਨਹੀਂ।
Total Responses : 869