ਪੰਜਾਬ ਕੈਬਨਿਟ ਦਾ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਬਾਰੇ ਵੱਡਾ ਫੈਸਲਾ, ਪੜ੍ਹੋ ਵੇਰਵਾ
ਚੰਡੀਗੜ੍ਹ, 9 ਮਈ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਸੂਬੇ ਦੇ ਲੋਕਾਂ ਦੇ ਭਲਾਈ, ਸੁਰੱਖਿਆ ਅਤੇ ਇਸ ਦੇ ਵਿਕਾਸ ਨਾਲ ਸਬੰਧਤ ਕਈ ਮਹੱਤਵਪੂਰਨ ਫੈਸਲੇ ਲਏ ਹਨ। ਇਹ ਫੈਸਲੇ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਹੋਈ ਕੈਬਨਿਟ ਮੀਟਿੰਗ ਵਿੱਚ ਲਏ ਗਏ।
ਜਾਣਕਾਰੀ ਮੁਤਾਬਿਕ ਕੈਬਨਿਟ ਨੇ ਸੂਬੇ ਵਿੱਚ ਉਨ੍ਹਾਂ 2053 ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਘੇਰੇ ਹੇਠ ਲਿਆਉਣ ਲਈ ਸਹਿਮਤੀ ਦੇ ਦਿੱਤੀ ਹੈ, ਜਿਨ੍ਹਾਂ ਦੀ ਜੁਆਈਨਿੰਗ ਪ੍ਰਕਿਰਿਆ ਪਹਿਲੀ ਜਨਵਰੀ, 2004 ਤੋਂ ਪਹਿਲਾਂ ਸ਼ੁਰੂ ਹੋ ਗਈ ਸੀ।
ਕੈਬਨਿਟ ਨੇ ਜੰਗਲਾਤ ਵਿਭਾਗ ਦੇ ਤਕਰੀਬਨ 900 ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ।