ਪੰਜਾਬ ਦਾ ਪਾਣੀ ਪੰਜਾਬੀਆਂ ਲਈ: ਆਪ ਸਰਕਾਰ ਪਾਣੀਆਂ ਦੀ ਰਾਖੀ ਲਈ ਵਚਨਬੱਧ - ਸਾਕਬ ਅਲੀ ਰਾਜਾ
- "ਆਪ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ , ਸੂਬੇ ਦਾ ਇਕ ਬੂੰਦ ਪਾਣੀ ਵੀ ਦੂਸਰੇ ਰਾਜਾਂ ਨੂੰ ਨਹੀਂ ਦਿੱਤੀ ਜਾਵੇਗੀ- ਸਾਕਬ ਅਲੀ ਰਾਜਾ
- ਕਿਹਾ, ਪੰਜਾਬ ਤੇ ਪੰਜਾਬੀਆਂ ਖ਼ਿਲਾਫ਼ ਡੂੰਘੀ ਸਾਜ਼ਿਸ਼ ਰਚਨ ਵਾਲੀ ਭਾਜਪਾ ਨੂੰ ਡੱਟਕੇ ਦਿੱਤੇ ਜਾਵੇਗਾ ਜਵਾਬ
- ਚੇਅਰਮੈਨ ਜ਼ਿਲ੍ਹਾ ਯੋਜਨਾ ਕੇਮਟੀ ਮਾਲੇਰਕੋਟਲਾ ਨੇ ਕੇਂਦਰੀ ਸਰਕਾਰ ਵਲੋਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਲਿੱਤੇ ਗਏ ਫ਼ੈਸਲੇ ਖਿਲਾਫ਼ ਅਹਿਮਦਗੜ੍ਹ ਮੰਡੀ ਵਿਖੇ ਲਗਾਏ ਧਰਨੇ ਦੀ ਕੀਤੀ ਅਗਵਾਈ
ਅਹਿਮਦਗੜ੍ਹ ਮੰਡੀ 01 ਮਈ 2025 - ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਕੇਮਟੀ ਮਾਲੇਰਕੋਟਲਾ ਸਾਕਬ ਅਲੀ ਨੇ ਅੱਜ ਬੀ.ਜੇ.ਪੀ. ਦੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਜਾਰੀ ਕਰਨ ਲਈ ਲਏ ਗਏ ਫ਼ੈਸਲੇ ਦਾ ਸਖ਼ਤ ਸ਼ਬਦਾਂ ਵਿੱਚ ਅਹਿਮਦਗੜ੍ਹ ਵਿਖੇ ਵਿਰੋਧ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਲੋਕਾਂ ਦੇ ਹਿੱਤਾਂ ਦਾ ਵੱਡਾ ਘਾਣ ਹੋਵੇਗਾ। ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਸਾਕਬ ਅਲੀ ਰਾਜਾ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਅਵਾਜ ਬੁਲੰਦ ਕਰਕੇ ਦਿੱਲੀ ਤੱਕ ਪੁਜਦੀ ਕਰਨ ਤੇ ਜੋਰ ਦਿੱਤਾ ਤੇ ਸਪਸਟ ਕੀਤਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ।
ਵਿਰੋਧ ਪ੍ਰਦਰਸ਼ਨ ਕਰਦਿਆਂ ਰਾਜਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਛੱਡਣ ਦੇ ਇਕ ਤਰਫਾ ਫੈਸਲਾ ਸੂਬੇ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਵਾਲਾ ਅਤੇ ਅਧਿਕਾਰਾਂ ਦੀ ਉਲੰਘਣਾ ਵਾਲਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲ ਵਿੱਚ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਕਦਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਪਾਣੀ ਦੀ ਰਾਖੀ ਲਈ ਵਚਨਬੱਧ ਹੈ, ਪੰਜਾਬ ਤੇ ਪੰਜਾਬੀਆਂ ਖ਼ਿਲਾਫ਼ ਡੂੰਘੀ ਸਾਜ਼ਿਸ਼ ਰਚਨ ਵਾਲੀ ਭਾਜਪਾ ਨੂੰ ਡੱਟਕੇ ਇਸ ਦਾ ਜਵਾਬ ਦਿੱਤੇ ਜਾਵੇਗਾ ।"ਪੰਜਾਬ ਦਾ ਪਾਣੀ ਪੰਜਾਬੀਆਂ ਦਾ ਹੈ। ਅਸੀਂ ਇੱਕ ਵੀ ਬੂੰਦ ਹਰਿਆਣਾ ਵੱਲ ਨਹੀਂ ਜਾਣ ਦੇਵਾਂਗੇ, ਜਿਸਨੂੰ ਪਹਿਲਾਂ ਹੀ ਆਪਣਾ ਬਣਦਾ ਹਿੱਸਾ ਮਿਲ ਚੁੱਕਾ ਹੈ,"
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਇਸ ਕਦਮ ਦਾ ਵਿਰੋਧ ਕਰ ਚੁੱਕੇ ਹਨ। ਹੁਣ 117 ਵਿਧਾਨ ਸਭਾ ਹਲਕਿਆਂ ਵਿੱਚ ਵਿਰੋਧ ਪ੍ਰਦਰਸ਼ਨ ਕਰਕੇ ਸੂਬੇ ਦੀ ਪੂਰੀ ਲੀਡਰਸ਼ਿਪ ਕੇਂਦਰ ਸਰਕਾਰ ਦੇ ਪੰਜਾਬ ਦੇ ਪਾਣੀ ਨੂੰ ਹਰਿਆਣਾ ਨੂੰ ਛੱਡਣ ਦੇ ਫੈਸਲੇ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ ਤਾਂ ਜੋ ਇਸ ਦੀ ਗੂੰਜ ਕੇਂਦਰ ਸਰਕਾਰ ਤੱਕ ਪੁੱਜੇ ।