ਪੰਜਾਬ ਦੇ ਰੇਲਵੇ ਸਟੇਸ਼ਨਾਂ ਲਈ 5321 ਕਰੋੜ ਰੁਪਏ ਜਾਰੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 4 ਜਨਵਰੀ 2025 ਸੋਮਵਾਰ ਨੂੰ ਜਾਰੀ ਇੱਕ ਬਿਆਨ ਵਿੱਚ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬੇ ਨੂੰ 5421 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਰੇਲ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕਿਹਾ, ਇਸ ਸਾਲ ਪੰਜਾਬ ਨੂੰ 2009-2014 ਦੇ ਮੁਕਾਬਲੇ 24 ਗੁਣਾ ਜ਼ਿਆਦਾ ਫੰਡ ਦਿੱਤੇ ਗਏ ਹਨ। ਕੇਂਦਰੀ ਮੰਤਰੀ ਵੈਸ਼ਨਵ ਨੇ ਅੱਗੇ ਕਿਹਾ, ਪੰਜਾਬ ਵਿੱਚ 1122 ਕਰੋੜ ਰੁਪਏ ਦੀ ਲਾਗਤ ਨਾਲ 30 ਅੰਮ੍ਰਿਤ ਸਟੇਸ਼ਨ ਵਿਕਸਤ ਕੀਤੇ ਜਾ ਰਹੇ ਹਨ।