ਪੰਜਾਬ ਪ੍ਰਦੇਸ਼ ਕਾਂਗਰਸ ਦੇ ਐਸਸੀ ਵਿੰਗ ਦੀ ਮੀਟਿੰਗ ਦੌਰਾਨ ਨਿਯੁਕਤੀ ਪੱਤਰ ਵੰਡੇ
ਅਸ਼ੋਕ ਵਰਮਾ
ਬਠਿੰਡਾ, 3 ਅਗਸਤ 2025: ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐਸਸੀ ਵਿੰਗ ਦੀ ਬਠਿੰਡਾ ਵਿਖੇ ਮੀਟਿੰਗ ਹੋਈ ਜਿਸ ਦੌਰਾਨ ਚੇਅਰਮੈਨ ਕੁਲਦੀਪ ਸਿੰਘ ਵੈਦ ਨੇ ਆਗੂਆਂ ਨੂੰ ਨਿਯੁਕਤੀ ਪੱਤਰ ਵੰਡੇ।ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਰਾਜਨ ਗਰਗ ਅਤੇ ਐਸਸੀ ਵਿੰਗ ਦੇ ਚੇਅਰਮੈਨ ਸੁਨੀਲ ਕੁਮਾਰ ਅਤੇ ਸਰਦੂਲ ਸਿੰਘ ਜਿਲਾ ਪ੍ਰਧਾਨ ਦਿਹਾਤੀ ਤੇ ਹਰਵਿੰਦਰ ਸਿੰਘ ਲੱਡੂ ਕੌਂਸਲਰ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਨਿਡਰਤਾ ਨਾਲ ਕੰਮ ਕਰਨ ਵਾਲੇ ਕਾਂਗਰਸ ਦੇ ਟਕਸਾਲੀ ਵਰਕਰਾਂ ਨੂੰ ਇਹ ਸਨਮਾਨ ਦਿੱਤਾ ਗਿਆ ਹੈ।
ਇਸ ਮੌਕੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟ ਭਾਈ ਸਾਬਕਾ ਵਿਧਾਇਕ ਰੁਪਿੰਦਰ ਕੌਰ ਰੂਬੀ ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ ਅਤੇ ਰਾਜਨ ਗਰਗ ਚੇਅਰਮੈਨ ਸੁਨੀਲ ਕੁਮਾਰ ਆਦਿ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ ਅਤੇ ਵਿਰੋਧੀ ਧਿਰਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਲਈ ਵਚਨਬੱਧ ਹੈ। ਉਹਨਾਂ ਦੋਸ਼ ਲਾਇਆ ਕਿ ਭਾਜਪਾ ਵੋਟ ਹੇਰਫੇਰੀ ਦੀ ਰਾਜਨੀਤੀ ਨਾਲ ਸੱਤਾ ਵਿੱਚ ਆਉਣਾ ਚਾਹੁੰਦੀ ਹੈ ਜਦੋਂ ਕਿ ਵਿਰੋਧੀ ਧਿਰਾ ਆਗੂ ਰਾਹੁਲ ਗਾਂਧੀ ਵੱਲੋਂ ਹਮੇਸ਼ਾ ਹੀ ਭਾਜਪਾ ਦੀਆਂ ਗਲਤ ਨੀਤੀਆਂ ਦਾ ਪਰਦਾਫਾਸ਼ ਕੀਤਾ ਗਿਆ ।ਇਸ ਮੌਕੇ ਉਹਨਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਵੀ ਹਾਲਾਤ ਮਾੜੇ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਦਾ ਕੋਈ ਧਿਆਨ ਨਹੀਂ ਅਤੇ ਦਿੱਲੀ ਦੇ ਹਾਰੇ ਹੋਏ ਨੇਤਾ ਸੂਬੇ ਦੀ ਸਰਕਾਰ ਚਲਾ ਰਹੇ ਹਨ ਇਸ ਮੌਕੇ ਸਮੁੱਚੇ ਵਰਕਰਾਂ ਵੱਲੋਂ ਇੱਕਜੁੱਟ ਹੋ ਕੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸੇ ਕਰਨ ਦਾ ਪ੍ਰਣ ਵੀ ਕੀਤਾ। ਇਸ ਮੌਕੇ ਕਿਰਨਜੀਤ ਸਿੰਘ ਗਹਿਰੀ, ਬਲਜਿੰਦਰ ਸਿੰਘ ਠੇਕੇਦਾਰ ਅਤੇ ਰੁਪਿੰਦਰ ਬਿੰਦਰਾ ਆਦਿ ਆਗੂ ਹਾਜ਼ਰ ਸਨ ।