ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਸਰਕਾਰ ਦਾ ਪੁਤਲਾ ਫੂਕਿਆ
ਪੰਜਾਬ ਸਰਕਾਰ 'ਤੇ ਵਾਰ-ਵਾਰ ਮੀਟਿੰਗਾਂ ਤੋਂ ਭੱਜਣ ਦਾ ਲਾਇਆ ਦੋਸ਼
ਬੇਰੁਜ਼ਗਾਰ ਅਧਿਆਪਕਾਂ ਤੇ ਕੀਤੇ ਅਣਮਨੁੱਖੀ ਪੁਲਸੀਆ ਤਸ਼ੱਦਦ ਦੀ ਕੀਤੀ ਨਿਖੇਧੀ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 21 ਅਪ੍ਰੈਲ ,2025 ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ਤੇ ਅੱਜ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਤੋਂ ਪਹਿਲਾਂ ਜਿਲ੍ਹੇ ਦੇ ਪੈਨਸ਼ਨਰਾਂ ਅਤੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਨਰਿੰਦਰ ਕੁਮਾਰ ਮਹਿਤਾ, ਸੋਮ ਲਾਲ ਥੋਪੀਆ, ਗੁਰਮੇਲ ਚੰਦ, ਜੀਤ ਲਾਲ ਗੋਹਲੜੋਂ, ਕਰਨੈਲ ਸਿੰਘ ਰਾਹੋਂ, ਮਦਨ ਸਿੰਘ, ਅਸ਼ੋਕ ਕੁਮਾਰ, ਸੋਹਣ ਸਿੰਘ ਦੀ ਅਗਵਾਈ ਵਿੱਚ ਰੋਸ ਰੈਲੀ ਕੀਤੀ ਗਈ। ਜਿਸ ਨੂੰ ਕੁਲਦੀਪ ਸਿੰਘ ਦੌੜਕਾ, ਜਗਦੀਸ਼ ਕੁਮਾਰ, ਕੁਲਵਿੰਦਰ ਸਿੰਘ ਅਟਵਾਲ, ਜਗਤਾਰ ਸਿੰਘ, ਜਸਵੀਰ ਸਿੰਘ ਮੋਰੋਂ, ਹਰੀ ਬਿਲਾਸ, ਸੁੱਖ ਰਾਮ, ਅਸ਼ਵਨੀ ਕੁਮਾਰ,ਦੀਦਾਰ ਸਿੰਘ ਆਦਿ ਨੇ ਸੰਬੋਧਨ ਕੀਤਾ।
ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਤੋਂ ਟਾਲਾ ਵੱਟਣ ਦੀ ਪਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਜ਼ਿਕਰ ਯੋਗ ਹੈ ਕਿ ਮੁਲਾਜ਼ਮ ਅਤੇ ਪੈਨਸ਼ਨਰ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਦਾ ਹੱਲ ਕਰਵਾਉਣ ਲਈ ਸੰਘਰਸ਼ ਦੇ ਰਾਹ ਪਏ ਹੋਏ ਹਨ। ਰੋਸ ਪ੍ਰਦਰਸ਼ਨ ਉਪਰੰਤ ਪੰਜਾਬ ਸਰਕਾਰ ਵੱਲੋਂ ਮੀਟਿੰਗ ਦਾ ਸਮਾਂ ਦਿੱਤਾ ਜਾਂਦਾ ਹੈ। ਪਰ ਐਨ੍ਹ ਮੌਕੇ ਤੇ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਇਸ ਵਾਰ ਵੀ ਬਜਟ ਸੈਸ਼ਨ ਦੌਰਾਨ 24 ਅਤੇ 25 ਮਾਰਚ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਮੋਹਾਲੀ ਵਿਖੇ ਰੋਹ ਭਰਪੂਰ ਰੋਸ ਪ੍ਰਦਰਸ਼ਨ ਕੀਤੇ ਗਏ ਸਨ, ਜਿਸ ਉਪਰੰਤ ਅਧਿਕਾਰੀਆਂ ਵੱਲੋਂ ਕੈਬਨਿਟ ਸਬ ਕਮੇਟੀ ਨਾਲ 15 ਅਪ੍ਰੈਲ ਨੂੰ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਸੀ। ਪਰ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਦੇ ਮੀਟਿੰਗ ਲਈ ਦਿੱਤੇ ਸਮੇਂ ਤੇ ਪਹੁੰਚਣ ਉਪਰੰਤ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ। ਪੰਜਾਬ ਸਰਕਾਰ ਦੇ ਇਸ ਵਤੀਰੇ ਦੇ ਰੋਸ ਵਜੋਂ ਹੀ ਸਾਂਝੇ ਫਰੰਟ ਵੱਲੋਂ 17 ਤੋਂ 22 ਅਪ੍ਰੈਲ ਤੱਕ ਜ਼ਿਲ੍ਹਾ ਪਧਰੀ ਰੋਸ ਪ੍ਰਦਰਸ਼ਨ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਗਿਆ ਸੀ।
ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦਾ ਝੂਠਾ ਸਰਕਾਰੀ ਡਰਾਮਾ ਕਰ ਰਹੀ ਹੈ ਤੇ ਦੂਜੇ ਪਾਸੇ ਸਕੂਲਾਂ ਵਿੱਚ ਹਜਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਨੌਕਰੀ ਲਈ ਆਰਡਰ ਮੰਗਦੇ ਬੇਰੁਜ਼ਗਾਰ ਅਧਿਆਪਕਾਂ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਘਰ ਸਾਹਮਣੇ ਪੁਲਸੀਆ ਜਬਰ ਢਾਇਆ ਜਾ ਰਿਹਾ ਹੈ। ਜਿਸ ਦੀ ਆਗੂਆਂ ਨੇ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਆਗੂਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਬੋਲਦਿਆਂ ਛੇਵੇਂ ਤਨਖਾਹ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਪੈਨਸ਼ਨ ਦੁਹਰਾਈ 2.59 ਗੁਣਾਂਕ ਨਾਲ ਕਰਨ, 1-1-2004 ਤੋਂ ਭਰਤੀ ਸਮੁੱਚੇ ਸਰਕਾਰੀ, ਅਰਧ ਸਰਕਾਰੀ, ਬੋਰਡ, ਕਾਰਪੋਰੇਸ਼ਨ, ਲੋਕਲ ਬਾਡੀਜ਼ ਅਤੇ ਸਹਿਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਵੱਖ ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸੁਸਾਇਟੀਆਂ, ਕੇਂਦਰੀ ਸਕੀਮਾਂ ਅਤੇ ਲੋਕਲ ਬਾਡੀਜ਼ ਦੇ ਵਿੱਚ ਕੰਮ ਕਰਦੇ ਸਮੂਹ ਠੇਕਾ ਆਧਾਰਤ ਡੇਲੀਵੇਜ, ਆਊਟਸੋਰਸ ਅਤੇ ਇਨਲਿਸਟਮੈਂਟ ਕਰਮਚਾਰੀਆਂ ਨੂੰ ਪੱਕੇ ਕਰਨ, ਪੁਨਰ ਗਠਨ ਦੇ ਨਾਂ ਤੇ ਵੱਖ ਵੱਖ ਵਿਭਾਗਾਂ ਵਿੱਚੋਂ ਖਤਮ ਕੀਤੀਆਂ ਹਜ਼ਾਰਾਂ ਅਸਾਮੀਆਂ ਬਹਾਲ ਕਰਦਿਆਂ ਰੈਗੂਲਰ ਭਰਤੀ ਕਰਨ, ਮਿਡ ਡੇ ਮੀਲ ਵਰਕਰਾਂ ਆਗਣਵਾੜੀ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਮਾਨਯੋਗ ਸਰਵ ਉੱਚ ਅਦਾਲਤ ਦੇ ਬਰਾਬਰ ਕੰਮ ਬਰਾਬਰ ਤਨਖਾਹ ਦੇ ਫੈਸਲੇ ਨੂੰ ਲਾਗੂ ਕਰਦਿਆਂ ਪੱਕੇ ਕਰਨ ਅਤੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਨਿਰਧਾਰਤ ਘੱਟੋ ਘੱਟ 18000 ਰੁਪਏ ਮਹੀਨਾ ਤਨਖਾਹ ਦੇਣ, 1-1-2016 ਨੂੰ ਬਣਦਾ 125% ਮਹਿੰਗਾਈ ਭੱਤਾ ਜੋੜ ਕੇ ਤਨਖਾਹ ਅਤੇ ਪੈਨਸ਼ਨ ਦੁਹਰਾਈ ਕਰਨ ਅਤੇ ਬਕਾਏ ਨਗਦ ਰੂਪ ਵਿੱਚ ਦੇਣ, ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕਰਨ, ਸੋਧਣ ਦੇ ਨਾਂ ਤੇ ਬੰਦ ਕੀਤੇ ਸਮੁੱਚੇ ਭੱਤੇ 2.25 ਦੇ ਗੁਣਾਂਕ ਨਾਲ ਵਾਧਾ ਕਰਕੇ ਬਹਾਲ ਕਰਨ, ਤਨਖਾਹ ਕਮਿਸ਼ਨ ਦੀ ਏਸੀਪੀ ਸਬੰਧੀ ਰਹਿੰਦੀ ਰਿਪੋਰਟ ਜਾਰੀ ਕਰਨ, ਘੱਟੋ ਘੱਟ ਤਨਖਾਹ 26000 ਰੁਪਏ ਪ੍ਰਤੀ ਮਹੀਨਾ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ 258 ਮਹੀਨੇ ਦੇ ਬਕਾਏ ਤੁਰੰਤ ਜਾਰੀ ਕਰਨ, 15-1-2015 ਅਤੇ 17-7-2020 ਦੇ ਪੱਤਰ ਰੱਦ ਕਰਨ, ਪਰਖ ਕਾਲ ਦੌਰਾਨ ਪੂਰੇ ਗ੍ਰੇਡ ਸਮੇਤ ਬਣਦੇ ਬਕਾਏ ਤੁਰੰਤ ਜਾਰੀ ਕਰਨ, ਵਿਕਾਸ ਟੈਕਸ ਦੇ ਨਾਂ 'ਤੇ 200 ਰੁਪਏ ਪ੍ਰਤੀ ਮਹੀਨਾ ਵਸੂਲਿਆ ਜਾ ਰਿਹਾ ਜਜੀਆ ਬੰਦ ਕਰਨ ਅਤੇ ਪਹਿਲਾਂ ਵਸੂਲਿਆ ਵਾਪਸ ਕਰਨ, ਕੈਸ਼ ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਅਦਾਲਤੀ ਫੈਸਲੇ ਜਨਰਲਾਈਜ਼ ਕਰਨ, ਟਰੇਡ ਯੂਨੀਅਨ ਅਧਿਕਾਰਾਂ ਨੂੰ ਕੁਚਲਣ ਵਾਲਾ 1-1-2020 ਦਾ ਮਾਰੂ ਪੱਤਰ ਵਾਪਸ ਲੈਣ, ਸੰਘਰਸ਼ਾਂ ਦੌਰਾਨ ਵੱਖ ਵੱਖ ਥਾਵਾਂ ਤੇ ਦਰਜ ਕੀਤੇ ਝੂਠੇ ਪੁਲਿਸ ਕੇਸ ਰੱਦ ਕਰਨ ਦੀ ਮੰਗ ਕੀਤੀ।
ਇਸ ਸਮੇਂ ਧਰਮ ਪਾਲ, ਹਰਭਜਨ ਸਿੰਘ ਵਿਜੇ ਕੁਮਾਰ ਨਿਰਮਲਜੀਤ ਪਿਆਰਾ ਸਿੰਘ, ਰਜਿੰਦਰ ਸਿੰਘ ਦੇਹਲ, ਹਰਭਜਨ ਸਿੰਘ, ਮਨੋਹਰ ਲਾਲ, ਹਰੀ ਸਿੰਘ, ਦੇਸ ਰਾਜ ਬੱਜੋਂ, ਜਗਦੀਸ਼ ਰਾਮ, ਅਸ਼ੋਕ ਕੁਮਾਰ, ਹੁਸਨ ਲਾਲ, ਰਾਮ ਪਾਲ, ਸ਼ਿੰਗਾਰਾ ਰਾਮ, ਜੈਪਾਲ ਸ਼ਰਮਾ, ਤੇਲੂ ਰਾਮ, ਦੇਵਰਾਜ, ਬਲਵੀਰ ਸਿੰਘ, ਸੰਤ ਰਾਮ, ਹਰਮੇਸ਼ ਸਿੰਘ, ਨਿਰਮਲ ਸਿੰਘ, ਰਾਮ ਦਾਸ, ਗੁਰਦੇਵ ਰਾਮ, ਰਾਮ ਲੁਭਾਇਆ, ਪ੍ਰੇਮ ਚੰਦ, ਸ਼ਾਮ ਲਾਲ, ਪ੍ਰੇਮ ਸਿੰਘ, ਜੁਝਾਰ ਸਿੰਘ, ਧਰਮ ਪਾਲ, ਗਿਆਨ ਚੰਦ, ਜਗਤਾਰ, ਹਰਮੇਸ਼ ਲਾਲ, ਅਮਰੀਕ ਸਿੰਘ, ਦਵਿੰਦਰ ਸਿੰਘ, ਅਜਮੇਰ ਸਿੰਘ, ਕੁਲਵੰਤ ਸਿੰਘ, ਐਸ ਕੇ ਹੀਰ, ਜਗਿੰਦਰ ਕੁਮਾਰ, ਰੂਪ ਲਾਲ, ਕਸ਼ਮੀਰ ਰਾਮ,ਚਮਨ ਲਾਲ, ਅਸ਼ਵਨੀ ਕੁਮਾਰ, ਸ਼ੰਕਰ ਲਾਲ, ਪਵਨ ਕੁਮਾਰ, ਸਰਵਨ ਸਿੰਘ, ਅਸ਼ੋਕ ਕੁਮਾਰ, ਸੱਤਪਾਲ, ਜੋਗਿੰਦਰ ਸਿੰਘ, ਜਗਰੂਪ ਲਾਲ, ਰਵਿੰਦਰ ਕੁਮਾਰ, ਸੁਰਿੰਦਰ ਕੁਮਾਰ, ਰਜਿੰਦਰ ਕੁਮਾਰ, ਸੁਰਿੰਦਰ ਸਿੰਘ, ਐਚਐਸ ਭਾਵੜਾ, ਚਰਨਜੀਤ ਆਦਿ ਹਾਜ਼ਰ ਸਨ।