ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਜੀਦਾ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਮੌਕੇ ਹੋਏ ਨਤਮਸਤਕ
--ਕਿਹਾ ਸੂਬਾ ਸਰਕਾਰ ਲੋਕਾਂ ਦੀ ਬੇਹਤਰ ਭਲਾਈ ਲਈ ਕਰ ਰਹੀ ਹੈ ਵਿਸ਼ੇਸ਼ ਉਪਰਾਲੇ
ਅਸ਼ੋਕ ਵਰਮਾ
ਬਠਿੰਡਾ, 23 ਅਪ੍ਰੈਲ 2026 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਆਮ ਲੋਕਾਂ ਨੂੰ ਮੁਢਲੀਆਂ ਬੁਨਿਆਦੀ ਸਹੂਲਤਾਂ ਦੇਣ ਤੋਂ ਇਲਾਵਾ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਸੂਬੇ ਨੂੰ ਹੋਰ ਤਰੱਕੀ ਵੱਲ ਲਿਜਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹੇ ਦੇ ਪਿੰਡ ਜੀਦਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਮੌਕੇ ਨਤਮਸਤਕ ਹੋਣ ਤੋਂ ਬਾਅਦ ਕੀਤਾ।
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਤੋਂ ਇਲਾਵਾ ਖੇਡਾਂ ਆਦਿ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਸੂਬੇ ਨੂੰ ਸਿਹਤ ਪੱਖੋਂ ਤੰਦਰੁਸਤ ਬਨਾਉਣ ਤੋਂ ਇਲਾਵਾ ਨੌਜਵਾਨਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਸਮੇਂ ਦਾ ਹਾਣੀ ਬਣਾਉਣ ਦੇ ਨਾਲ-ਨਾਲ ਖੇਡਾਂ ਨਾਲ ਵੀ ਜੋੜਿਆ ਜਾ ਸਕੇ।
ਇਸ ਮੌਕੇ ਪਿੰਡ ਦੇ ਮੋਹਤਬਰਾਂ ਤੋਂ ਇਲਾਵਾ ਆਸਪਾਸ ਦੇ ਪਿੰਡਾਂ ਦੇ ਲੋਕ ਆਦਿ ਹਾਜ਼ਰ ਸਨ।
Click to Follow Babushahi Facebook page →