ਪੰਜਾਬ ਸਰਕਾਰ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਵਚਨਬੱਧ-ਵਿਧਾਇਕ ਅਮਰਪਾਲ ਸਿੰਘ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ /ਗੁਰਦਾਸਪੁਰ 7 ਜੁਲਾਈ
ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨ ਹਿੱਤ ਵਿੱਚ ਵੱਡਾ ਕਾਰਜ ਕੀਤਾ ਗਿਆ ਹੈ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ ਅਤੇ ਪੰਜਾਬ ਦੀਆਂ 234 ਸੁੱਕੀਆਂ ਟੇਲਾਂ ’ਤੇ ਪਾਣੀ ਪੁੱਜਿਆ ਹੈ। ਇਹ ਪ੍ਰਗਟਾਵਾ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਅਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਿਲ ਸੁਣਨ ਉਪਰੰਤ ਕੀਤਾ।
ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਹਿਲੀ ਵਾਰ ਸੂਬੇ ਭਰ ਵਿੱਚ 234 ਸੁੱਕੀਆਂ ਟੇਲਾਂ ’ਤੇ ਨਹਿਰੀ ਪਹੁੰਚਾਇਆ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਰਜਵਾਹੇ, ਸੂਏ ਤੇ ਕੱਸੀਆਂ ਰਾਹੀਂ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।
ਵਿਧਾਇਕ ਐਡਵੈਕੇਟ ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਸਦੇ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਗਈ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਸਮੁੱਚੇ ਹਲਕਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਖੇਡ ਮੈਦਨ ਬਣਾਉਣ ਤੇਂ ਇਲਾਵਾ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।