ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਨਸ਼ਿਆਂ ਵਿਰੁੱਧ ਕੈਬਨਿਟ ਸਬ ਕਮੇਟੀ ਦਾ ਕੀਤਾ ਗਠਨ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 27 ਫਰਵਰੀ 2025- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ਼ ਸ਼ੁਰੂ ਕੀਤੀ ਗਈ ਜੰਗ ਵਿੱਚ ਹੁਣ ਇੱਕ ਪੰਜ-ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦਾ ਮੁੱਖ ਕੰਮ ਨਸ਼ਿਆਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਨਿਗਰਾਨੀ ਕਰਨਾ ਅਤੇ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣਾ ਹੋਵੇਗਾ। ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਮੈਂਬਰ ਦੇ ਤੌਰ ਤੇ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੌਂਦ ਕਮੇਟੀ ਦੇ ਮੈਂਬਰ ਹੋਣਗੇ।