ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ਲਾਘਾਯੋਗ – ਹਰਚੰਦ ਸਿੰਘ ਬਰਸਟ
--- ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ
ਮੋਹਾਲੀ, 4 ਮਾਰਚ 2025 – ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਪੰਜਾਬ ਵਿੱਚ ਨਸ਼ੇ ਦੇ ਖਾਤਮੇ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢਣ ਲਈ ਇਹ ਮੁਹਿੰਮ ਵਰਦਾਨ ਸਾਬਿਤ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ। ਇਸਦੇ ਤਹਿਤ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਨਸ਼ੇ ਦੇ ਖਾਤਮੇ ਲਈ ਸਖ਼ਤ ਕਦਮ ਚੁੱਕ ਰਹੀ ਹੈ, ਉੱਥੇ ਹੀ ਆਮ ਲੋਕਾਂ ਦੀ ਵੀ ਜਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣਾ ਯੋਗਦਾਨ ਪਾਉਣ। ਉਨ੍ਹਾਂ ਸਾਰੀ ਸਮਾਜਿਕ ਜੱਥੇਬੰਦੀਆਂ, ਧਾਰਮਿਕ ਜੱਥੇਬੰਦੀਆਂ, ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਸੂਬਾ ਸਰਕਾਰ ਦੀ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕੇ।
ਸ. ਬਰਸਟ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ੇ ਦੇ ਖਾਤਮੇ ਅਤੇ ਨੋਜਵਾਨਾਂ ਨੂੰ ਖੇਡਾਂ ਵੱਲ ਉਤਸਾਹਤ ਕਰਨ ਲਈ ਪੰਜਾਬ ਮੰਡੀ ਬੋਰਡ ਵੀ ਆਪਣਾ ਪੂਰਾ ਸਹਿਯੋਗ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਵੱਡੇ-ਵੱਡੇ ਕਵਰ ਸ਼ੈੱਡ ਬਣੇ ਹੋਏ ਹਨ, ਜੋ ਝੋਨੇ ਅਤੇ ਕਣਕ ਦੇ ਸੀਜ਼ਨ ਵੇਲੇ ਹੀ ਵਰਤੋਂ ਵਿੱਚ ਆਉਂਦੇ ਹਨ, ਜਦਕਿ ਬਾਕੀ ਸਮੇਂ ਖਾਲੀ ਰਹਿੰਦੇ ਸਨ। ਜਿਸਦੇ ਚੱਲਦਿਆਂ ਇੰਨਡੋਰ ਖੇਡਾਂ ਲਈ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਆਫ਼ ਸੀਜ਼ਨ ਦੌਰਾਨ ਖਾਲੀ ਪਏ ਕਵਰ ਸ਼ੈੱਡਾਂ ਨੂੰ ਫ੍ਰੀ ਆਫ ਕੋਸਟ ਖੇਡਾਂ ਦੀ ਟ੍ਰੇਨਿੰਗ ਦੇਣ ਵਾਸਤੇ ਮੁਹੱਇਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰੀਆਂ ਨੂੰ ਇਕਜੁਟ ਹੋ ਕੇ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ।