ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਦੇ ਹਿੱਤ ਵਿਚ ਚੁੱਕੇ ਇਤਿਹਾਸਕ ਕਦਮ - MLA ਅਮਰਪਾਲ ਸਿੰਘ
- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ), 15 ਜਨਵਰੀ 2025 - ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਇਤਿਹਾਸਕ ਕਦਮ ਚੁੱਕੇ ਹਨ ਅਤੇ ਆਪਣੇ ਮਹਿਜ ਢਾਈ ਕੁ ਸਾਲਾਂ ਵਿੱਚ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ ਗਿਆ। ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕ ਅਤੇ ਮੋਹਤਬਰ ਸਖਸ਼ੀਅਤਾਂ ਮੋਜੂਦ ਸਨ।
ਵਿਧਾਇਕ ਐਡਵੈਕੇਟ ਕਿਸ਼ਨਕੋਟ ਨੇ ਹਲਕਾ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਪੰਜਾਬ ਸਰਕਾਰ ਨੇ ਹੁਣ ਤੱਕ ਦੇ ਕਾਰਜਕਾਲ ਵਿੱਚ ਰਿਕਾਰਡ ਇਤਿਹਾਸਕ ਕਾਰਜ ਕੀਤੇ ਹਨ , ਜੋ ਪਿਛਲੀਆਂ ਸਰਕਾਰੀਆਂ ਕਰਨ ਵਿੱਚ ਅਸਫਲ ਰਹੀਆਂ ਹਨ।
ਉਨਾਂ ਅੱਗੇ ਕਿਹਾ ਪੰਜਾਬ ਸਰਕਾਰ ਵਲੋਂ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕਰੀਬ 50 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਹਰ ਮਹੀਨੇ ਪੰਜਾਬ ਵਾਸੀਆਂ ਨੂੰ ਮਹਿਨੇ ਦੇ 300 ਯੂਨਿਟ ਬਿਜਲੀ ਮੁਫਤ ਨਿਰਵਿਘਨ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਨਿੱਜੀ ਬਿਜਲੀ ਘਰ ਖਰੀਦ ਕੇ ਇਤਿਹਾਸ ਸਿਰਜਿਆ ਹੈ ਜਦ ਕਿ ਪਿਛਲੀਆਂ ਸਰਕਾਰਾਂ ਅਜਿਹਾ ਕਰਨ ਵਿੱਚ ਨਾਕਾਮ ਰਹੀਆਂ ਹਨ। ਉਨਾਂ ਦੱਸਿਆ ਕਿ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਵਿਸ਼ੇਸ ਕੈਂਪਾਂ ਜ਼ਰੀਏ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਵੱਖ-ਵੱਖ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਿੰਡਾਂ ਦਾ ਚਹੁਪੱਖੀ ਵਿਕਾਸ ਕਾਰਜ ਕਰਵਾਇਆ ਜਾਵੇਗਾ।