ਪੰਜਾਬ ਸਰਕਾਰ ਵਲੋਂ ਉਦਯੋਗਿਕ ਖੇਤਰ ਦੇ ਵਿਕਾਸ ਲਈ ਨਿਰੰਤਰ ਉਪਰਾਲੇ ਜਾਰੀ - ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 18 ਮਾਰਚ 2025 - ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਉਦਯੋਗਿਕ ਖੇਤਰ ਦੇ ਵਿਕਾਸ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਅਤੇ ਸੂਬਾ ਸਰਕਾਰ ਉਦਯੋਗਿਕ ਖੇਤਰ ਲਈ ਪੁਲ ਵਾਂਗ ਕੰਮ ਕਰ ਰਹੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਅੱਜ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣ ਕੇ ਉਭਰਿਆ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਨਅਤਕਾਰਾਂ ਨਾਲ ਮਿਲਣੀਆਂ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ, ਜੋ ਪਿਛਲੀਆਂ ਸਰਕਾਰਾਂ ਦੌਰਾਨ ਅਜਿਹੀਆਂ ਮਿਲਣੀਆਂ ਕਦੇ ਨਹੀਂ ਹੋਈਆਂ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਧਿਆਨ ਵਿੱਚ ਆਉਣ ਵਾਲੇ ਹਰ ਮੁੱਦੇ ਨੂੰ ਹੱਲ ਕੀਤਾ ਜਾ ਰਿਹਾ ਹੈ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਅਧਿਕਾਰੀਆਂ ਵੱਲੋਂ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਜਾ ਕੇ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਉਦਯੋਗ ਦੀਆਂ ਸਮੱਸਿਆਵਾਂ ਨੂੰ ਸਰਗਰਮੀ ਨਾਲ ਸੁਣਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਉਦਯੋਗਿਕ ਵਿਕਾਸ ਦੀ ਇਹ ਗਤੀ ਜਾਰੀ ਰਹੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਉਦਯੋਗਿਕ-ਪੱਖੀ ਨੀਤੀ ਲਿਆਂਦੀ ਗਈ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਭਾਵੇਂ ਉਹ ਉਦਯੋਗ ਹੋਵੇ, ਖੇਤੀਬਾੜੀ ਹੋਵੇ ਜਾਂ ਹੋਰ।