(Photo: Meta AI)
ਪੰਜਾਬ ਸਰਕਾਰ 124 ਲਾਅ ਅਫ਼ਸਰ ਕਰੇਗੀ ਭਰਤੀ
ਅਰਜ਼ੀਆਂ 25 ਅਪ੍ਰੈਲ ਤੱਕ ਖੁੱਲ੍ਹੀਆਂ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੁਣ ਲਾਅ ਅਫ਼ਸਰ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ 124 ਲਾਅ ਅਫ਼ਸਰ ਨਿਯੁਕਤ ਕੀਤੇ ਜਾਣਗੇ। ਇਹ ਨਿਯੁਕਤੀਆਂ ਚੰਡੀਗੜ੍ਹ ਵਿਖੇ ਪੰਜਾਬ ਐਡਵੋਕੇਟ ਜਨਰਲ ਦੇ ਦਫ਼ਤਰ ਅਤੇ ਨਵੀਂ ਦਿੱਲੀ ਵਿਖੇ ਲੀਗਲ ਸੈੱਲ ਵਿੱਚ ਕੀਤੀਆਂ ਜਾਣਗੀਆਂ।
ਇਹ ਨਿਯੁਕਤੀਆਂ ਵੱਖ-ਵੱਖ ਸ਼੍ਰੇਣੀਆਂ ਵਿੱਚ ਕੀਤੀਆਂ ਜਾਣਗੀਆਂ। ਸਰਕਾਰ ਮਈ ਮਹੀਨੇ ਤੱਕ ਨਿਯੁਕਤੀਆਂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਪੂਰੀ ਪ੍ਰਕਿਰਿਆ ਜਲਦੀ ਹੀ ਪੂਰੀ ਕਰ ਲਈ ਜਾਵੇਗੀ।
ਪੰਜਾਬ ਸਰਕਾਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਨਿਯੁਕਤੀਆਂ ਲਈ ਅਰਜ਼ੀ ਪ੍ਰਕਿਰਿਆ 25 ਅਪ੍ਰੈਲ ਤੱਕ ਜਾਰੀ ਰਹੇਗੀ। ਅਰਜ਼ੀ ਨਾਲ ਸਬੰਧਤ ਸ਼ਰਤਾਂ ਅਤੇ ਹੋਰ ਸਾਰੀਆਂ ਰਸਮਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।
