ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਕੀਤਾ ਗਿਆ ਮਜ਼ਬੂਤ - ਸ਼ੈਰੀ ਕਲਸੀ
- ਕਿਹਾ-ਪੰਜਾਬ ਸਰਕਾਰ, ਬਜਟ ਦਾ ਵੱਡਾ ਹਿੱਸਾ ਸਿੱਖਿਆ ’ਤੇ ਖਰਚ ਕਰ ਰਹੀ ਹੈ
ਰੋਹਿਤ ਗੁਪਤਾ
ਬਟਾਲਾ, 11 ਅਪ੍ਰੈਲ 2025 - ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ ਵਲੋਂ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਬਟਾਲਾ ਦੇ ਵੱਖ-ਵੱਖ ਸਕੂਲਾਂ ਵਿੱਚ 45 ਲੱਖ 67 ਹਜ਼ਾਰ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ।
ਸਕੂਲਾਂ ਵਿੱਚ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਾਡੀ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣਾ ਹੈ, ਜੋ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਸਾਕਾਰ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵੱਡੇ ਸੁਧਾਰ ਅਤੇ ਵਿਕਾਸ ਕਾਰਜ ਅਮਲ ਵਿੱਚ ਲਿਆ ਰਹੀ ਹੈ, ਜਿਸ ਸਦਕਾ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਕਰਨ ਨੂੰ ਤਰਜੀਹ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਜਟ ਦਾ ਵੱਡਾ ਹਿੱਸਾ ਸਿੱਖਿਆ ’ਤੇ ਖਰਚ ਕਰਦੀ ਰਹੇਗੀ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ, ਡਿਜੀਟਲ ਬਲੈਕ ਬੋਰਡ, ਅਤਿ-ਆਧੁਨਿਕ ਸਾਇੰਸ ਲੈਬਾਂ, ਬਿਹਤਰ ਬੁਨਿਆਦੀ ਢਾਂਚਾ ਆਦਿ ਵਰਗੀਆਂ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ੀ ਸੰਸਥਾਵਾਂ ਤੋਂ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਸਕਣ।
ਵਿਧਾਇਕ ਸ਼ੈਰੀ ਕਲਸੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਨੰਬਰ-5 ਵਿਖੇ 2 ਲੱਖ 50 ਹਜ਼ਾਰ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 4 ਲੱਖ 68 ਹਜ਼ਾਰ ਰੁਪਏ ਅਤੇ ਹਾਈ ਸਕੂਲ ਗੌਂਸਪੁਰਾ ਅਤੇ 45 ਲੱਖ 67 ਹਜ਼ਾਰ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅਰਬੇਨ ਅਸਟੇਟ ਵਿਖੇ 13 ਲੱਖ 92 ਹਜ਼ਾਰ ਰੁਪਏ ਦੇ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਉਨਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ 18 ਪ੍ਰਾਇਮਰੀ ਅਤੇ 11 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੁਲ 3 ਕਰੋੜ 68 ਲੱਖ 48 ਹਜ਼ੀਰ 991 ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਹਨ। ਪ੍ਰਾਇਮਰੀ ਸਕੂਲਾਂ ਵਿੱਚ 1 ਕਰੋੜ 33 ਲੱਖ 35 ਹਜ਼ਾਰ 945 ਰੁਪਏ ਅਤੇ ਹਾਈ ਤੇ ਸੀਨੀਅਰ ਸੈਕੰਡਰੀ ਸਕਲੂਾਂ ਵਿੱਚ 2 ਕਰੋੜ 35 ਲੱਖ 13046 ਰੁਪਏ ਦੇ ਵਿਕਾਸ ਕੰਮ ਸ਼ਾਮਿਲ ਹਨ। ਵਿਕਾਸ ਕੰਮਾਂ ਵਿੱਚ ਨਵੇਂ ਕਲਾਸ ਰੂਮ ਅਤੇ ਸਕੂਲਾਂ ਦੀਆਂ ਚਾਰ ਦੀਵਾਰੀਆਂ ਆਦਿ ਸ਼ਾਮਲ ਹਨ।
ਇਸ ਮੌਕੇ ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਐਨ.ਆਰ.ਆਈ ਰਾਜਦੀਪ ਸਿੰਘ ਪਿੰਕੀ ਕੰਧਾਵਾ, ਗੁਰਪ੍ਰੀਤ ਸਿੰਘ ਰਾਜੂ ਗਿੱਲ, ਮੈਨੇਜਰ ਅਤਰ ਸਿੰਘ, ਮਨਦੀਪ ਸਿੰਘ ਗਿੱਲ, ਰਾਜੇਸ਼ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸ) ਗੁਰਦਾਸਪੁਰ, ਸ੍ਰੀਮਤੀ ਪਰਮਜੀਤ ਕੋਰ, ਜ਼ਿਲ੍ਹਾ ਸਿੱਖਿਆ ਅਫਸਰ (ਐ) ਗੁਰਦਾਸਪੁਰ, ਅਨਿਲ ਸ਼ਰਮਾ ਡਿਪਟੀ ਡੀਈਓ (ਐ), ਜਸਵਿੰਦਰ ਸਿੰਘ ਬੀਪੀਈਓ, ਬਲਬੀਰ ਸਿੰਘ ਬਿੱਟੂ, ਟਰੱਸਟੀ ਸੰਨੀ ਮਸੀਹ, ਜਗਮੋਹਨ ਸਿੰਘ ਨਾਗੀ, ਅਮਨਦੀਪ ਸਿੰਘ, ਸਾਧੂ ਸਿੰਘ ਭੱਟੀ, ਪਿ੍ਰੰਸ ਰੰਧਾਵਾ, ਮਲਕੀਤ ਸਿੰਘ, ਨਵਦੀਪ ਸਿੰਘ ਪਨੇਸਰ, ਹੈੱਡ ਟੀਚਰ ਸ੍ਰੀਮਤੀ ਚਰਨਜੀਤ ਕੋਰ, ਸਕੂਲ ਹੈੱਡ ਰੁਪਿੰਦਰ ਕੋਰ, ਪੂਨਮ ਸ਼ਰਮਾ, ਚਰਨਜੀਤ ਕੋਰ, ਸੁਰੇਸ਼ ਮਹਾਜਨ, ਆਸ਼ੂ ਗੋਇਲ, ਪਲਵਿੰਦਰ ਸਿੰਘ, ਗਗਨਦੀਪ ਸਿੰਘ, ਗਗਨਜੀਤ ਸਿੰਘ, ਮਨਦੀਪ ਸਿੰਘ, ਵਿੱਕੀ ਚੌਹਾਨ, ਮਾਸਟਰ ਤਿਲਕ ਰਾਜ, ਗੁਰਜੀਤ ਸਿੰਘ, ਅਵਤਾਰ ਸਿੰਘ ਕਲਸੀ, ਮਨਜੀਤ ਸਿੰਘ ਬਮਰਾਹ, ਪਰਦੀਪ ਕੁਮਾਰ, ਰਜਿੰਦਰ ਜੰਬਾ ਅਤੇ ਜਸਪਾਲ ਸਿੰਘ ਸਮੇਤ ਸਕੂਲਾਂ ਦਾ ਸਟਾਫ ਮੌਜੂਦ ਸੀ।