ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਜੈਕਟ ਤਹਿਤ ਸਕੂਲਾਂ ਦੀ ਨੁਹਾਰ ਬਦਲੀ- ਗੁਰਚਰਨ ਸਿੰਘ ਮੁਸਾਫਿਰ
ਪਿੰਡ ਧਰਾਂਗਵਾਲਾ ਅਤੇ ਝੁੰਮਿਆਂਵਾਲੀ ਦੇ ਸਰਕਾਰੀ ਸਕੂਲਾਂ ਵਿੱਚ ਰਿਟਾ. ਡੀਈਓ ਕੀਤੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ
ਫਾਜ਼ਿਲਕਾ 17 ਅਪ੍ਰੈਲ 2025
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਜੈਕਟ ਤਹਿਤ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ! ਜਿੱਥੇ ਸਕੂਲਾਂ ਵਿੱਚ ਲੱਖਾਂ ਰੁਪਏ ਦੀਆਂ ਗਰਾਂਟਾਂ ਦੇ ਕੇ ਵਿਕਾਸ ਕਾਰਜ ਨੇਪਰੇ ਚਾੜੇ ਜਾ ਰਹੇ ਹਨ ਉੱਥੇ ਹੀ ਸਰਕਾਰੀ ਅਧਿਆਪਕਾਂ ਨੂੰ ਬਾਹਰਲੇ ਮੁਲਕਾਂ ਤੋਂ ਸਿਖਲਾਈ ਲੈਣ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਇਹ ਅਧਿਆਪਕ ਆਧੁਨਿਕ ਪੜ੍ਹਾਈ ਕਰਵਾ ਕੇ ਬੱਚਿਆਂ ਨੂੰ ਨਵੀਂ ਸੇਧ ਦੇਣ! ਇਹ ਪ੍ਰਗਟਾਵਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਦੇ ਪਿਤਾ ਤੇ ਰਿਟਾ. ਡੀਈਓ ਐਲੀਮੈਂਟਰੀ ਸ੍ਰੀ. ਗੁਰਚਰਨ ਸਿੰਘ ਮੁਸਾਫਿਰ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ!
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਮਜ਼ਬੂਤ ਕਰਨ ਦੇ ਟੀਚੇ ਨੂੰ ਹਾਸਲ ਕਰਨ ਲਈ ਹਲਕੇ ਦੇ ਸਾਰੇ ਹੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੂਰਾ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਉਨ੍ਹਾਂ ਧਰਾਂਗਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 17 ਲੱਖ 64 ਹਜ਼ਾਰ , ਸਰਕਾਰੀ ਹਾਈ ਸਕੂਲ ਵਿਖੇ 37 ਲੱਖ 28 ਹਜ਼ਾਰ ਤੇ ਸਰਕਾਰੀ ਮਾਡਲ ਸੀਨੀਅਰ ਸੈਕੈਂਡਰੀ ਸਕੂਲ ਵਿਖੇ 30 ਲੱਖ 45 ਹਜਾਰ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ! ਇਸ ਤੋਂ ਇਲਾਵਾ ਉਨ੍ਹਾਂ ਪਿੰਡ ਝੂੰਮਿਆਂ ਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 10 ਲੱਖ 6 ਹਜਾਰ ਅਤੇ ਸਰਕਾਰੀ ਹਾਈ ਸਕੂਲ ਵਿਖੇ 29 ਲੱਖ 25 ਹਜਾਰ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਵੀ ਕੀਤੇ!
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ ਕੇ ਦਿਲਚਸਪੀ ਮੁਤਾਬਕ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਬਾਰਵੀਂ ਪਾਸ ਕਰਨ ਮਗਰੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਦੇ ਯੋਗ ਬਣਨ ਅਤੇ ਮਨਪਸੰਦ ਅਹੁਦਿਆਂ ਉੱਤੇ ਸੇਵਾਵਾਂ ਨਿਭਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਨੂੰ ਮੁਕੰਮਲ ਤੌਰ 'ਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਵੀ ਸਾਰਥਕ ਨਤੀਜੇ ਸਾਹਮਣੇ ਲਿਆ ਰਹੀ ਹੈ।
ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਛੇੜੀ ਯੁੱਧ ਨਸ਼ਿਆਂ ਵਿਰੁੱਧ ਜੰਗ ਵਿੱਚ ਸਾਰੇ ਲੋਕਾਂ ਦਾ ਸਹਿਯੋਗ ਵੀ ਜਰੂਰੀ ਹੈ ਤਾਂ ਹੀ ਇਹ ਮਿਸਨਸਫਲ ਹੋ ਸਕਦਾ ਹੈ! ਉਹਨਾਂ ਕਿਹਾ ਕਿ ਸਾਨੂੰ ਆਪਣੇ ਪਿੰਡ ਅਤੇ ਆਪਣੇ ਬੱਚਿਆਂ ਨੂੰ ਇਹਨਾਂ ਨਸ਼ੇ ਦੇ ਸੌਦਾਗਰਾਂ ਤੋਂ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਤੇ ਜੇਕਰ ਕੋਈ ਵੀ ਅਜਿਹਾ ਨਸ਼ਾ ਕਰਦਾ ਜਾਂ ਨਸ਼ਾ ਵੇਚਦਾ ਆਪਣੇ ਪਿੰਡ ਜਾ ਮੁਹੱਲੇ ਵਿੱਚ ਦਿਖਾਈ ਦਿੰਦਾ ਹੈ ਤਾਂ ਉਸ ਦੀ ਰਿਪੋਰਟ ਪੁਲਿਸ ਨੂੰ ਕੀਤੀ ਜਾਵੇ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ! ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ ਗਈ!
ਇਸ ਮੌਕੇ ਪਰਵਿੰਦਰ ਸਿੰਘ ਡਿਪਟੀ ਡੀਈਓ, ਬੀਪੀਈਓ ਭਾਲਾ ਰਾਮ,ਡੀਐਨਓ ਵਿਜੇ ਕੁਮਾਰ, ਬਲਾਕ ਪ੍ਰਧਾਨ, ਸਰਪੰਚ ਸੋਨਲ ਦੇਵੀ, ਸਰਕਾਰੀ ਪ੍ਰਾਇਮਰੀ ਸਕੂਲ ਹੈਡ ਟੀਚਰ ਸ੍ਰੀ ਮਹਾਵੀਰ ਤੇ ਸਰਕਾਰੀ ਹਾਈ ਸਕੂਲ ਹੈਡ ਟੀਚਰ ਅਸੀਸ ਕੁਮਾਰ ਸੋਨੀ ਸਮੇਤ ਪੰਚ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਸਕੂਲੀ ਬੱਚੇ ਹਾਜ਼ਰ ਸਨ!
2 | 8 | 4 | 7 | 4 | 7 | 4 | 7 |