ਪੰਜ ਪੁਰਾਤਨ ਨਗਾਰਿਆਂ ਦੀ ਚੋਟ ਤੋਂ ਬਾਅਦ ਜੈਕਾਰਿਆਂ ਦੀ ਗੂੰਜ ਵਿੱਚ ਹੋਈ ਹੋਲੇ ਮਹੱਲੇ ਦੀ ਆਰੰਭਤਾ
ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਹੋਲੇ ਮਹੱਲੇ ਦੇ ਆਰੰਭਤਾ ਦੀ ਕੀਤੀ ਅਰਦਾਸ
ਸ੍ਰੀ ਕੀਰਤਪੁਰ ਸਾਹਿਬ , 10 ਮਾਰਚ 2025 : ( ਚੋਵੇਸ ਲੁਟਾਵਾ )ਸਾਲ 2025 ਦੇ ਹੋਲੇ ਮਹੱਲੇ ਦੀ ਆਰੰਭਤਾ ਪੁਰਾਤਨ ਰਿਵਾਇਤ ਅਨੁਸਾਰ ਕਿਲਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਪੰਜ ਪੁਰਾਤਨ ਨਗਾਰੇ ਅਤੇ ਨਰਸਿੰਘੇ ਵਜਾਉਣ ਤੋਂ ਬਾਅਦ ਕੀਤੀ ਜਾਂਦੀ ਹੈ ਜਿਸ ਦੀ ਆਰੰਭਤਾ ਅੱਜ ਕਿਲਾ ਅਨੰਦਗੜ ਸਾਹਿਬ ਤੋਂ ਧਾਰਮਿਕ ਦੀਵਾਨ ਸਜਾਉਣ ਤੋਂ ਉਪਰੰਤ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਅਰਦਾਸ ਕਰਨ ਤੋਂ ਬਾਅਦ ਪੰਜ ਨਗਾਰੇ ਦੀ ਚੋਟ ਤੇ ਕੀਤੀ ਗਈ ਜਿਸ ਤੋਂ ਬਾਅਦ ਅਗਲੀ ਸਵੇਰ ਨੂੰ ਹੋਲੇ ਮਹੱਲੇ ਦਾ ਪਹਿਲਾ ਪੜਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਆਰੰਭ ਕੀਤਾ ਜਾਂਦਾ ਹੈ ਉਹਨਾਂ ਦੱਸਿਆ ਕਿ ਇਸ ਸਾਲ 10 ਮਾਰਚ ਤੋਂ 12 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 13 ਮਾਰਚ ਤੋਂ 15 ਮਾਰਚ ਤੱਕ ਸ਼੍ਰੀ ਆਨੰਦਪੁਰ ਸਾਹਿਬ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਆਰੰਭ ਕੀਤੇ ਜਾਣਗੇ ਜਿਸ ਤੋਂ ਬਾਅਦ 15 ਮਾਰਚ ਨੂੰ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੰਜ ਨਿਸ਼ਾਨਚੀ ਸਿੰਘ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਹੱਲਾ ਕੱਢਿਆ ਜਾਵੇਗਾ ਜੋ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਗੁਰੂ ਦੀਆਂ ਲਾਡਲੀਆਂ ਫੌਜਾਂ ਨਹੰਗ ਸਿੰਘ ਆਪਣੇ ਜੰਗ ਜੋ ਕਰਤੱਬ ਵਿਖਾਉਂਦੀਆਂ ਹਨ ਜਿੱਥੇ ਸੰਗਤਾਂ ਵੱਡੀ ਗਿਣਤੀ ਵਿੱਚ ਨਤਮਸਤਕ ਹੁੰਦੀਆਂ ਹਨ ਇਸ ਮੌਕੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਤੋਂ ਇਲਾਵਾ ਮੈਨੇਜਰ ਮਲਕੀਤ ਸਿੰਘ ਵਧੀਕ ਮੈਨੇਜਰ ਹਰਦੇਵ ਸਿੰਘ ਬਾਬਾ ਜਰਨੈਲ ਸਿੰਘ ਬਾਬਾ ਸਤਨਾਮ ਸਿੰਘ ਸ੍ਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਮੇਲਾ ਅਫਸਰ ਜਸਪ੍ਰੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਦਵਿੰਦਰ ਸਿੰਘ ਤਰਲੋਚਨ ਸਿੰਘ ਬੇਅੰਤ ਸਿੰਘ ਚਨੋਲੀ ਭਾਈ ਸਰਬਜੀਤ ਸਿੰਘ ਖੰਡੂਰ ਸਾਹਿਬ ਬਾਬਾ ਪ੍ਰੇਮ ਸਿੰਘ ਭਲੜੀ ਹਰਦੇਵ ਸਿੰਘ ਤੋਂ ਇਲਾਵਾ ਬੁੱਢੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।