← ਪਿਛੇ ਪਰਤੋ
ਪੰਥਕ ਸੰਕਟ ਦੇ ਚਲਦਿਆਂ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪੰਥਕ ਕਨਵੈਨਸ਼ਨ ਅੱਜ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 19 ਫਰਵਰੀ, 2025: ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਥਕ ਚਲਦਿਆਂ ਵਿਚ ਚਲ ਰਹੇ ਸੰਕਟ ਦੇ ਚਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਿੱਖ ਸੰਸਥਾਵਾਂ ਦੇ ਨਾਲ ਰਲ ਕੇ ਪੰਥਕ ਕਨਵੈਨਸ਼ਨ ਦਿੱਲੀ ਵਿਚ ਕਰਵਾਈ ਜਾ ਰਹੀ ਹੈ। ਇਸ ਕਨਵੈਨਸ਼ਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਸ਼ਖਸੀਅਤਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਸੰਭਾਵਨਾ ਹੈ ਕਿ ਇਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਉਣ ਸਮੇਤ ਹੋਰ ਮਸਲਿਆਂ ’ਤੇ ਅਕਾਲੀ ਦਲ ਨੂੰ ਨਿਸ਼ਾਨਾ ਬਣਾਇਆ ਜਾਵੇਗਾ।
Total Responses : 499