ਪੱਠੇ ਕੁਤਰਦਿਆਂ ਟੋਕੇ ਵਿੱਚ ਆਇਆ ਅਚਾਨਕ ਕਰੰਟ, ਦੋ ਦੀ ਮੌਕੇ 'ਤੇ ਮੌਤ
ਇੱਕ ਗੰਭੀਰ ਰੂਪ ਵਿੱਚ ਜਖਮੀ
ਰੋਹਿਤ ਗੁਪਤਾ
ਗੁਰਦਾਸਪੁਰ 31 ਜੁਲਾਈ 2025 : ਗੁਰਦਾਸਪੁਰ ਦੇ ਪਿੰਡ ਦਬੁੜੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ ਹਵੇਲੀ ਵਿੱਚ ਪੱਠੇ ਕੁਤਤਰਦਿਆਂ ਪੱਠੇ ਕੁਤਰਨ ਵਾਲੇ ਟੋਕੇ ਵਿੱਚ ਕਰੰਟ ਆਉਣ ਕਾਰਨ ਤਿੰਨ ਨੌਜਵਾਨ ਬੁਰੀ ਤਰ੍ਹਾਂ ਨਾਲ ਕਰੰਟ ਦੀ ਚਪੇਟ ਵਿੱਚ ਜਕੜੇ ਗਏ । ਜਿਨਾਂ ਵਿੱਚੋਂ ਦੋ ਨੌਜਵਾਨਾ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਰੂਪ ਵਿੱਚ ਜਖਮੀ ਹੈ ਜਿਸਦਾ ਇਲਾਜ ਹਸਪਤਾਲ ਗੁਰਦਾਸਪੁਰ ਵਿੱਚ ਚੱਲ ਰਿਹਾ ਹੈ।
ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਆਪਣੀ ਹਵੇਲੀ ਵਿੱਚ ਸ਼ਾਮ ਕਰੀਬ 7 ਵਜੇ ਦੇ ਕਰੀਬ ਬਿਜਲੀ ਵਾਲੇ ਟੋਕੇ ਤੇ ਪੱਠੇ ਕੁੱਤਰ ਰਹੇ ਸਨ। ਅਚਾਨਕ ਟੋਕੇ ਵਿੱਚ ਕਰੰਟ ਆਉਣ ਕਾਰਨ ਤਿੰਨੇ ਕਰੰਟ ਦੀ ਲਪੇਟ ਵਿੱਚ ਆ ਗਏ ਜਿਸ ਕਾਰਨ 2 ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਇਹ ਤਿੰਨੇ ਨੌਜਵਾਨ ਖੇਤੀਬਾੜੀ ਦਾ ਕਾਰੋਬਾਰ ਕਰਦੇ ਸਨ ਅਤੇ ਇਹਨਾਂ ਵਿੱਚ ਜਸਵਿੰਦਰ ਸਿੰਘ ਠਾਕੁਰ ਅਤੇ ਅਰਜਨ ਸਿੰਘ ਠਾਕੁਰ ਦੋਨੇ ਸਕੇ ਭਰਾ ਸਨ । ਜਿਨਾਂ ਵਿੱਚੋਂ ਜਸਵਿੰਦਰ ਸਿੰਘ ਉਮਰ 30 ਸਾਲ ਅਤੇ ਗਗਨ ਸਿੰਘ (26) ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਜਸਵਿੰਦਰ ਸਿੰਘ ਦਾ ਭਰਾ ਅਰਜਨ ਸਿੰਘ ਠਾਕੁਰ ਗੰਭੀਰ ਰੂਪ ਵਿੱਚ ਜਖਮੀ ਹੈ ਜਿਸ ਦਾ ਗੁਰਦਾਸਪੁਰ ਤੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।