ਜਾਣਕਾਰੀ ਦਿੰਦੇ ਹੋਏ DMO ਅਸਲਮ ਮੁਹੰਮਦ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 05 ਅਪ੍ਰੈਲ : ਕਣਕ ਦੀ ਖਰੀਦ ਲਈ ਜ਼ਿਲ੍ਹੇ ਦੀਆਂ 06 ਮਾਰਕੀਟ ਕਮੇਟੀਆਂ ਸਰਹਿੰਦ, ਅਮਲੋਹ, ਬੱਸੀ ਪਠਾਣਾਂ, ਖਮਾਣੋਂ, ਮੰਡੀ ਗੋਬਿੰਦਗੜ੍ਹ ਤੇ ਚਨਾਰਥਲ ਅਧੀਨ ਆਉਂਦੀਆਂ 33 ਮੰਡੀਆਂ ਵਿੱਚ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ , ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੰਡੀ ਅਫ਼ਸਰ, ਅਸਲਮ ਮੁਹੰਮਦ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ
ਜ਼ਿਲ੍ਹਾ ਮੰਡੀ ਅਫ਼ਸਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ ਤੇ ਬੈਠਣ ਲਈ ਛਾਂਦਾਰ ਜਗ੍ਹਾ ਦੇ ਪ੍ਰਬੰਧ ਵੀ ਕੀਤੇ ਗਏ ਹਨ ,ਜ਼ਿਲ੍ਹਾ ਮੰਡੀ ਅਫ਼ਸਰ ਨੇ ਇਹ ਵੀ ਅਪੀਲ ਕੀਤੀ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਈ ਜਾਵੇ

