ਫ਼ੌਜ ਦੀ ਭਰਤੀ ਦੇ ਚਾਹਵਾਨ ਨੌਜਵਾਨਾਂ ਲਈ ਮੁਫ਼ਤ ਟਰੇਨਿੰਗ ਕੈਂਪ ਲਈ ਕਰਨ ਰਜਿਸਟ੍ਰੇਸ਼ਨ - ਯਾਦਵਿੰਦਰ ਸਿੰਘ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 10 ਜਨਵਰੀ- 2024
ਸੀ- ਪਾਈਟ ਨਾਭਾ ਦੇ ਟਰੇਨਿੰਗ ਅਫ਼ਸਰ ਯਾਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਯੁਵਕਾਂ ਦਾ ਰੋਜ਼ਗਾਰ ਕੇਂਦਰ ਸੀ-ਪਾਈਟ ਕੈਂਪ, ਨਾਭਾ ਦੁਆਰਾ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਜਿਨ੍ਹਾਂ ਦੀ ਉਮਰ 171/2 ਤੋਂ 21 ਸਾਲ ਦੇ ਵਿਚਕਾਰ ਹੈ ਅਤੇ ਜੋ 10ਵੀਂ ਜਾਂ 12ਵੀਂ ਪਾਸ ਹਨ, ਉਨ੍ਹਾਂ ਲਈ ਸਾਲ 2025 ਵਿੱਚ ਆ ਰਹੀ ਅਗਨੀਵੀਰ ਭਰਤੀ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਜੋ ਨੌਜਵਾਨ ਭਾਰਤੀ ਫ਼ੌਜ ਦੀ ਭਰਤੀ ਵਿੱਚ ਦਿਲਚਸਪੀ ਰੱਖਦੇ ਹਨ, ਉਹ ਆਪਣੀ ਰਜਿਸਟ੍ਰੇਸ਼ਨ ਸੀ-ਪਾਈਟ ਕੈਂਪ ਨਾਭਾ ਵਿਖੇ ਜਾ ਕੇ ਕਰਵਾ ਸਕਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਸੀ- ਪਾਈਟ ਨਾਭਾ ਵਿਖੇ ਮਲੇਰਕੋਟਲਾ, ਪਟਿਆਲਾ, ਸੰਗਰੂਰ, ਅਤੇ ਬਰਨਾਲਾ ਦੇ ਨੌਜਵਾਨਾਂ ਨੂੰ ਟਰੇਨਿੰਗ ਦਿੱਤੀ ਜਾਂਦੀ ਹੈ। ਸੀ-ਪਾਈਟ ਕੈਂਪ ਨਾਭਾ ਜੋ ਕਿ ਪੰਜਾਬ ਸਰਕਾਰ ਦਾ ਅਦਾਰਾ ਹੈ ਜਿਸ ਵਿੱਚ ਪੰਜਾਬ ਸਰਕਾਰ ਦੁਆਰਾ ਮੁਫ਼ਤ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਸੀ- ਪਾਈਟ ਨਾਭਾ ਕੈਂਪ ਵਿੱਚ ਮਾਲੇਰਕੋਟਲਾ, ਪਟਿਆਲਾ, ਸੰਗਰੂਰ, ਅਤੇ ਬਰਨਾਲਾ ਦੇ ਨੌਜਵਾਨ ਭਾਗ ਲੈ ਸਕਦੇ ਹਨ
ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਨੌਜਵਾਨਾਂ ਲਈ 14 ਸੀ-ਪਾਈਟ ਕੇਂਦਰ ਚਲਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਨੌਜਵਾਨਾਂ ਦੇ ਰਹਿਣ, ਖਾਣ-ਪੀਣ, ਪੜਾਈ ਅਤੇ ਸਰੀਰਕ ਪ੍ਰੀਖਿਆ ਦੀ ਤਿਆਰੀ ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ। ਇਸ ਕੈਂਪ ਵਿੱਚ ਫ਼ੌਜ ਦੀ ਭਰਤੀ ਤੋਂ ਇਲਾਵਾ ਅਰਧ-ਸੈਨਿਕ ਬਲਾਂ, ਪੁਲਿਸ, ਸਕਿਉਰਿਟੀ ਗਾਰਡ ਆਦਿ ਲਈ ਵੀ ਲਿਖਤੀ ਪੇਪਰ ਤੇ ਸਰੀਰਕ ਪ੍ਰੀਖਿਆ ਦੀ ਤਿਆਰੀ ਵੀ ਕਰਵਾਈ ਜਾਂਦੀ ਹੈ। ਨੌਜਵਾਨਾਂ ਨੂੰ ਤਿਆਰੀ ਕਰਵਾਉਣ ਲਈ ਨਿਯੁਕਤ ਕੀਤਾ ਗਿਆ ਅਮਲਾ ਬੇਹੱਦ ਮਾਹਿਰ ਹੈ।
ਸੀ- ਪਾਈਟ ਦੁਆਰਾ ਚਲਾਏ ਜਾ ਰਹੇ ਕੈਂਪ ਬਾਰੇ ਵਧੇਰੇ ਜਾਣਕਾਰੀ ਲਈ 9478205428 ਅਤੇ 9357519738 ਤੇ ਸੰਪਰਕ ਕੀਤਾ ਜਾ ਸਕਦਾ ਹੈ।