ਬਠਿੰਡਾ: ਰੀਨਿਊ ਨਾ ਕਰਵਾਉਣ ’ਤੇ ਜ਼ਿਲ੍ਹਾ ਮੈਜਿਸਟਰੇਟ ਬਠਿੰਡਾ ਵੱਲੋਂ ਲਾਇਸੰਸ ਰੱਦ
ਅਸ਼ੋਕ ਵਰਮਾ
ਬਠਿੰਡਾ, 26 ਮਾਰਚ 2025: ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ M/s Continental Consultancy Services, Shop No 103, First Floor, Guru Nanak Dev Complex, 100 ft Road bathinda ਦੇ ਨਾਮ ’ਤੇ ਸ੍ਰੀ ਲਾਲਜੀਤ ਸਿੰਘ ਪੁੱਤਰ ਸ੍ਰੀ ਗੁਰਭਜਨ ਸਿੰਘ ਵਾਸੀ ਮਕਾਨ ਨੰਬਰ 388 ਗੋਨਿਆਣਾ ਰੋਡ ਓਮੈਕਸ ਸਿਟੀ ਬਠਿੰਡਾ ਨੂੰ ਕੰਸਲਟੈਂਸੀ ਦਾ ਲਾਇਸੰਸ ਨੰਬਰ 81/ਸੀ.ਈ.ਏ/ਸੀ.ਸੀ.3 ਮਿਤੀ 08-02-2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 07-02-2024 ਤੱਕ ਸੀ।
ਜਾਰੀ ਹੁਕਮ ਅਨੁਸਾਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ ਦੇ ਸੈਕਸ਼ਨ 5 ਦੇ ਨਿਯਮ 4 (4) ਵਿੱਚ ਦਰਸਾਇਆ ਗਿਆ ਹੈ ਕਿ ਲਾਇਸੰਸ ਨੂੰ ਰੀਨਿਊ ਕਰਵਾਉਣ ਲਈ ਬਿਨੈ ਪੱਤਰ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ ਦੇ ਮਹੀਨੇ ਪਹਿਲਾਂ ਫਾਰਮ-3 ਸਮੇਤ ਸਬੰਧਤ ਦਸਤਾਵੇਜ਼ ਪੇਸ਼ ਕੀਤੇ ਜਾਣੇ ਹੁੰਦੇ ਹਨ। ਪ੍ਰੰਤੂ ਐਕਟ/ਰੂਲਜ਼ ਅਨੁਸਾਰ ਨਿਰਧਾਰਤ ਸਮਾਂ ਖਤਮ ਹੋਣ ਦੇ ਬਾਵਜੂਦ ਲਾਇਸੰਸੀ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਦਰਖਾਸਤ ਪੇਸ਼ ਨਹੀ ਕੀਤੀ ਗਈ ਹੈ। ਇਸ ਲਈ ਲਾਇਸੰਸੀ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਲਾਇਸੰਸੀ ਵੱਲੋਂ ਕੋਈ ਜਵਾਬ/ਸੂਚਨਾ ਨਹੀਂ ਮਿਲੀ।
ਹੁਕਮ ਅਨੁਸਾਰ ਕੇਸ ਵਿੱਚ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਐਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾ ਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇ ਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਹੁਕਮ ਅਨੁਸਾਰ ਉਕਤ ਪ੍ਰਸਥਿਤੀਆਂ ਦੇ ਮੱਦੇਨਜ਼ਰ ਉਕਤ ਦਾ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸਨਲ ਰੈਗੂਲੇਸ਼ਨ ਦੇ ਸੈਕਸ਼ਨ 6(1(e) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਇਸ ਫਰਮ ਜਾਂ ਸ੍ਰੀ ਲਾਲਜੀਤ ਸਿੰਘ ਦੇ ਖਿਲਾਫ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖੁਦ ਇਸ ਦੀ ਜਿੰਮੇਵਾਰ ਹੋਵੇਗਾ।