ਬਠਿੰਡਾ:ਮਨੁੱਖੀ ਤਸ਼ਕਰੀ ਰੋਕੂ ਐਕਟ ਤਹਿਤ ਲਾਇਸੰਸ ਰੱਦ
ਅਸ਼ੋਕ ਵਰਮਾ
ਬਠਿੰਡਾ, 7 ਫਰਵਰੀ 2025 : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸ਼ਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ" ਪ੍ਰਾਰਥੀ ਦਾ ਲਾਇਸੰਸ ਰੱਦ ਕੀਤਾ ਗਿਆ ਹੈ।
ਹੁਕਮ ਅਨੁਸਾਰ ਐਮ/ਐਸ ਸਰਾਂ ਟੂਰ ਐਂਡ ਟਰੈਵਲ ਵੀਜ਼ਾ ਐਕਸਪਰਟ, ਨੇੜੇ ਗੇਟ ਬੱਸ ਸਟੈਂਡ ਇਨਸਾਈਡ ਕਲੋਨੀ ਵੀਪੀਓ ਭਾਈਰੂਪਾ ਦੇ ਨਾਮ ’ਤੇ ਸ਼੍ਰੀ ਕੁਲਵਿੰਦਰ ਸਿੰਘ ਪੁੱਤਰ ਸ਼੍ਰੀ ਸਵਰਨ ਸਿੰਘ ਵਾਸੀ ਮਕਾਨ ਨੰਬਰ 649 ਏ, ਪਿੰਡ ਭਾਈਰੂਪਾ ਜ਼ਿਲ੍ਹਾ ਬਠਿੰਡਾ ਨੂੰ ਕੰਸਲਟੈਂਸੀ ਦਾ ਲਾਇਸੰਸ ਨੰਬਰ 53/ਸੀ.ਈ.ਏ/ਸੀ.ਸੀ. 3 ਮਿਤੀ 22 ਨਵੰਬਰ 2018 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 21 ਨਵੰਬਰ 2023 ਤੱਕ ਸੀ।
ਹੁਕਮ ਅਨੁਸਾਰ ਪੰਜਾਬ ਟਰੈਵਲ ਰੈਗੂਲੇਸ਼ਨ ਐਕਟ ਤਹਿਤ ਬਣੇ ਨਿਯਮਾਂ ਦੇ ਨਿਯਮ 5 ਅਨੁਸਾਰ ਕਿ ਲਾਇਸੰਸ ਨੂੰ ਰੀਨਿਊ ਕਰਵਾਉਣ ਲਈ ਬਿਨੇ ਪੱਤਰ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਫਾਰਮ 3 ਸਮੇਤ ਸਬੰਧਤ ਦਸਤਾਵੇਜ਼ ਪੇਸ਼ ਕੀਤੇ ਜਾਣੇ ਹੁੰਦੇ ਹਨ, ਪ੍ਰੰਤੂ ਪ੍ਰਾਰਥੀ ਵਲੋਂ ਅਧੂਰੇ ਦਸਤਾਵੇਜ਼ ਪੇਸ਼ ਕੀਤੇ ਗਏ ਸਨ ਅਤੇ ਵਾਰ-ਵਾਰ ਇਸ ਦਫਤਰ ਵਲੋਂ ਪ੍ਰਾਰਥੀ ਨੂੰ ਦਸਤਾਵੇਜ਼ ਪੇਸ਼ ਕਰਨ ਲਈ ਲਿਖਿਆ ਗਿਆ, ਪ੍ਰੰਤੂ ਵਾਰ-ਵਾਰ ਲਿਖਣ ਦੇ ਬਾਵਜੂਦ ਵੀ ਪ੍ਰਾਰਥੀ ਵਲੋਂ ਦਸਤਾਵੇਜ਼ ਪੇਸ਼ ਨਹੀਂ ਕੀਤੇ ਗਏ। ਇਸ ਤਰ੍ਹਾਂ ਲਾਇਸੰਸੀ ਵਲੋਂ ਉਪਰੋਕਤ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ।
ਹੁਕਮ ਮੁਤਾਬਿਕ ਸ਼੍ਰੀ ਕੁਲਵਿੰਦਰ ਸਿੰਘ ਨੂੰ ਜਾਰੀ ਕੀਤਾ ਗਿਆ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸਨਲ ਰੇਗੂਲੇਸ਼ਨ ਦੇ ਸੈਕਸ਼ਨ 6 (1) (ਈ) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਇਸ ਫਰਮ ਜਾਂ ਸ਼੍ਰੀ ਕੁਲਵਿੰਦਰ ਸਿੰਘ ਦੇ ਖਿਲਾਫ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖੁਦ ਇਸ ਦਾ ਜਿੰਮੇਵਾਰ ਹੋਵੇਗਾ।