ਬਠਿੰਡਾ 'ਚ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਨਾਲੇ 'ਚ ਡਿੱਗੀ
ਬਾਬੂਸ਼ਾਹੀ ਬਿਊਰੋ
ਬਠਿੰਡਾ, 27 ਦਸੰਬਰ 2024- ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਭਿਆਨਕ ਹਾਦਸਾ ਵਾਪਰਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਨਿੱਜੀ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਨਾਲੇ ਦੇ ਵਿੱਚ ਡਿੱਗ ਗਈ। ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਹਾਲਾਂਕਿ ਨਾਲੇ ਵਿੱਚ ਬੱਸ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਸਥਾਨਕ ਲੋਕਾਂ ਦੇ ਵਲੋਂ ਰਾਹਤ ਕਾਰਜ ਆਰੰਭ ਕਰ ਦਿੱਤਾ ਗਿਆ ਹੈ।
ਹੋਰ ਵੇਰਵਿਆਂ ਦੀ ਉਡੀਕ.........