ਬਠਿੰਡਾ ਜ਼ਿਲ੍ਹੇ ਅੰਦਰ ਲਾਏ ਸਾਰੇ ਪਾਬੰਦੀਸ਼ੁਦਾ ਹੁਕਮ ਤੁਰੰਤ ਲਏ ਵਾਪਸ : ਡਿਪਟੀ ਕਮਿਸ਼ਨਰ
ਅਸ਼ੋਕ ਵਰਮਾ
ਬਠਿੰਡਾ, 10 ਮਈ 2025: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇੰਡੋ-ਪਾਕਿ ਵਿੱਚ ਬਣੀ ਤਨਾਵਪੂਰਵਕ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਲਗਾਏ ਗਏ ਸਾਰੇ ਪਾਬੰਦੀਸ਼ੁਦਾ ਹੁਕਮ ਤੁਰੰਤ ਵਾਪਸ ਲਏ ਜਾਂਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਡਰੋਨ ਉਡਾਉਣ 'ਤੇ ਪਾਬੰਦੀ ਅਗਲੇ ਹੁਕਮਾਂ ਤੱਕ ਲਾਗੂ ਰਹੇਗੀ।
ਉਹਨਾਂ ਦੱਸਿਆ ਕਿ ਜਿੱਥੇ ਆਮ ਕੰਮ-ਕਾਜ ਰੋਜ਼ਾਨਾ ਵਾਂਗ ਸ਼ੁਰੂ ਹੋ ਸਕਦੇ ਹਨ ਉੱਥੇ ਹੀ ਉਹਨਾਂ ਜ਼ਿਲ੍ਹਾ ਵਾਸੀਆਂ ਦਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਮੇਂ-ਸਮੇਂ 'ਤੇ ਜਾਰੀ ਐਡਵਾਈਜਰੀ ਦੀ ਪਾਲਣਾ ਅਤੇ ਸਹਿਯੋਗ ਕਰਨ ਲਈ ਧੰਨਵਾਦ ਵੀ ਕੀਤਾ।