ਬਠਿੰਡਾ ਜ਼ਿਲ੍ਹੇ ਵਿੱਚ ਪੰਚਾਇਤਾਂ ਦੀਆਂ ਉਪ ਚੋਣਾਂ ਲਈ 60 ਨਾਮਜ਼ਦਗੀਆਂ ਪਾਈਆਂ ਗਈਆਂ ਯੋਗ
ਅਸ਼ੋਕ ਵਰਮਾ
ਬਠਿੰਡਾ, 18 ਜੁਲਾਈ 2025 : ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦੇ 46 ਵਾਰਡਾਂ ਲਈ ਪੰਚਾਂ ਦੀ 27 ਜੁਲਾਈ ਨੂੰ ਹੋਣ ਵਾਲੀ ਉਪ ਚੋਣ ਲਈ ਕੁੱਲ 60 ਨਾਮਜ਼ਦਗੀ ਪੱਤਰ ਭਰੇ ਗਏ ਸਨ, ਜੋ ਕਿ ਸਾਰੇ ਯੋਗ ਪਾਏ ਗਏ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਅੱਗੇ ਦੱਸਿਆ ਕਿ 19 ਜੁਲਾਈ ਨੂੰ ਜਮ੍ਹਾਂ ਕਰਵਾਏ ਹੋਏ ਨਾਮਜ਼ਦਗੀ ਪੱਤਰ ਵਾਪਿਸ ਲਏ ਜਾ ਸਕਦੇ ਹਨ ਅਤੇ 27 ਜੁਲਾਈ ਨੂੰ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਉਸੇ ਦਿਨ ਹੀ ਨਤੀਜੇ ਐਲਾਨੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 46 ਵਾਰਡਾਂ ਲਈ ਬਣਾਏ ਗਏ 39 ਪੋਲਿੰਗ ਬੂਥਾਂ ‘ਤੇ ਵੋਟਿੰਗ ਹੋਵੇਗੀ।