ਬਠਿੰਡਾ ਜ਼ਿਲ੍ਹੇ ਵਿੱਚ 9 ਮਈ ਨੂੰ ਲਾਈ ਜਾ ਰਹੀ ਹੈ ਨੈਸ਼ਨਲ ਲੋਕ ਅਦਾਲਤ
ਅਸ਼ੋਕ ਵਰਮਾ
ਬਠਿੰਡਾ, 7 ਮਈ 2026 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾਂ-ਨਿਰਦੇਸ਼ਾ ਅਤੇ ਸ੍ਰੀ ਕਰੁਨੇਸ਼ ਕੁਮਾਰ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਸ੍ਰੀਮਤੀ ਬਲਜਿੰਦਰ ਕੌਰ ਮਾਨ, ਮਾਨਯੋਗ ਸਿਵਲ ਜੱਜ (ਸੀਨੀਰ ਡਵੀਜ਼ਨ)/ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੁਆਰਾ ਸੈਸ਼ਨਜ਼ ਡਵੀਜਨ, ਬਠਿੰਡਾ ਅਧੀਨ ਸਮੂਹ ਨਿਆਇਕ ਅਦਾਲਤਾਂ ਬਠਿੰਡਾ ਅਤੇ ਸਬ-ਡਵੀਜਨਾਂ, ਤਲਵੰਡੀ ਸਾਬੋ ਅਤੇ ਫੂਲ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 9 ਮਈ 2026 ਨੂੰ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਸ੍ਰੀ ਕਰੁਨੇਸ਼ ਕੁਮਾਰ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬੱਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਲੋਕ ਅਦਾਲਤਾਂ ਰਾਹੀਂ ਫੈਸਲੇ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸਾਂ ਵਿੱਚ ਲਗਾਈ ਗਈ, ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ।
- Download Babushahi App
-
-