ਬਠਿੰਡਾ ਨੇੜਲੇ ਪਿੰਡ ਜੋਗਾਨੰਦ ਵਿਖੇ ਸੀ.ਐਮ ਦੀ ਯੋਗਸ਼ਾਲਾ ਤਹਿਤ ਲਾਇਆ ਕੈਂਪ
ਅਸ਼ੋਕ ਵਰਮਾ
ਬਠਿੰਡਾ, 4 ਜੁਲਾਈ 2025 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿਹਤਮੰਦ ਪੰਜਾਬ ਦੇ ਸੁਪਨਿਆਂ ਨੂੰ ਲੈ ਕੇ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਦੇ ਪਿੰਡ ਜੋਗਾਨੰਦ ਵਿਖੇ ਯੋਗਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪਿੰਡ ਵਾਸੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ।
ਇਸ ਯੋਗਾ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਜੋਗਾਨੰਦ ਦੇ ਵਾਸੀਆਂ ਨੂੰ ਯੋਗ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 128 ਕਲਾਸਾਂ ਚੱਲ ਰਹੀਆਂ ਹਨ ਜਿੰਨ੍ਹਾਂ ਵਿੱਚ 24 ਟ੍ਰੇਨਰ ਆਪਣੀ ਤਨਦੇਹੀ ਨਾਲ ਡਿਊਟੀ ਕਰਦਿਆਂ ਵੱਖ-ਵੱਖ ਬਲਾਕਾਂ ਅਤੇ ਪਿੰਡਾਂ ਵਿੱਚ ਜਾ ਕੇ ਯੋਗ ਸਿਖਾ ਰਹੇ ਹਨ, ਜਿਸ ਦੇ ਨਾਲ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਯੋਗ ਕਰਨ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਜਿਵੇਂ ਬੈਕ ਪੇਨ, ਸਰਵਾਈਕਲ, ਸ਼ਾਟੀਕਾ, ਬੀਪੀ ਸ਼ੂਗਰ, ਥਾਇਰਾਇਡ ਤੇ ਮਾਈਗਰੇਨ ਆਦਿ ਅਜਿਹੀਆਂ ਸਮੱਸਿਆਵਾਂ ਸਨ ਜੋ ਲੰਬੇ ਸਮੇਂ ਤੋਂ ਚੱਲਦੀਆਂ ਆ ਰਹੀਆਂ ਹਨ, ਠੀਕ ਹੋ ਰਹੀਆਂ ਹਨ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਆਦਾ ਤੋਂ ਜ਼ਿਆਦਾ ਸੀ.ਐਮ. ਦੀ ਯੋਗਸ਼ਾਲਾ ਦਾ ਹਿੱਸਾ ਬਣਨ ਅਤੇ ਆਪਣੇ ਸਰੀਰ ਨੂੰ ਰੋਗ ਰਹਿਤ ਕਰਨ। ਇਸ ਤੋਂ ਇਲਾਵਾ ਜੇਕਰ ਕਿਸੇ ਵੀ ਪਿੰਡ ਜਾਂ ਮੁਹੱਲੇ ਵਿੱਚ ਸੀਐਮ ਦੀ ਯੋਗਸ਼ਾਲਾ ਦੀ ਯੋਗਾ ਕਲਾਸ ਸ਼ੁਰੂ ਕਰਵਾਉਣੀ ਹੋਵੇ ਤਾਂ 76694-00500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਚਰਨਜੀਤ ਸਿੰਘ, ਦਰਸ਼ਨ ਸਿੰਘ, ਮਲਕੀਤ ਸਿੰਘ, ਹਰਜੀਤ ਸਿੰਘ, ਸਰਬਜੀਤ ਕੌਰ, ਕੁਲਜੀਤ ਕੌਰ ਅਤੇ ਪਰਮਿੰਦਰ ਕੌਰ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।