ਬਰਿੰਦਰ ਕੁਮਾਰ ਗੋਇਲ ਵਲੋਂ ਸ਼੍ਰੀਮਦ ਭਾਗਵਤ ਕਥਾ ਦੇ ਤੀਜੇ ਦਿਨ ਦੀ ਸ਼ੁਰੂਆਤ
- ਲੋਕਾਂ ਨੂੰ ਇਸ ਪਵਿੱਤਰ ਕਥਾ ’ਚ ਸ਼ਾਮਿਲ ਹੋ ਕੇ ਭਗਵਾਨ ਸ਼੍ਰੀ ਕਿਸ਼ਨ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਦਾ ਦਿੱਤਾ ਸੱਦਾ
ਜਲੰਧਰ, 26 ਫਰਵਰੀ 2025: ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਅੱਜ ਵਿਸ਼ਵ ਪ੍ਰਸਿੱਧ ਅਧਿਆਤਮਕ ਕਥਾ ਵਾਚਕ ਜਯਾ ਕਿਸ਼ੋਰੀ ਵਲੋਂ ਸਾਈਂ ਦਾਸ ਸਕੂਲ ਦੀ ਗਰਾਊਂਡ ਵਿਖੇ ਕੀਤੀ ਜਾ ਰਹੀ ਸ਼੍ਰੀਮਦ ਭਾਗਵਤ ਕਥਾ ਦੇ ਤੀਜੇ ਦਿਨ ਦਾ ਸ਼ੁਭ ਆਰੰਭ ਕੀਤਾ ਗਿਆ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਇਸ ਪਵਿੱਤਰ ਧਾਰਮਿਕ ਸਮਾਗਮ ਵਿੱਚ ਸ਼ਾਮਿਲ ਹੋਣ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ, ਜਿਸ ‘ਤੇ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਨਿਯਮਤ ਹੁੰਦੇ ਰਹਿੰਦੇ ਹਨ।
ਉਨ੍ਹਾਂ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਵਲੋਂ ਵਿਸ਼ਵ ਪ੍ਰਸਿੱਧ ਅਧਿਆਤਮਕ ਕਥਾ ਵਾਚਕ ਵਲੋਂ ਤਿੰਨ ਵਾਰ ਇਹ ਮਹਾਨ ਸਮਾਗਮ ਕਰਵਾਉਣ ਲਈ ਕੀਤੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਜਲੰਧਰ ਵਾਸੀਆਂ ਨੂੰ ਸੱਦਾ ਦਿੱਤਾ ਕਿ ਇਸ ਪਵਿੱਤਰ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾਵੇ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਵਿਧਾਇਕ ਰਮਨ ਅਰੋੜਾ ਤੇ ਵਾਈਸ ਚੇਅਰਮੈਨ ਪੰਜਾਬ ਸਮਾਲ ਇੰਡਸਟਰੀ ਤੇ ਐਕਸਪੋਰਟ ਕਾਰਪੋਰੇਸ਼ਨ ਦਿਨੇਸ਼ ਢੱਲ ਵਲੋਂ ਜਯਾ ਕਿਸ਼ੋਰ ਜੀ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਅਧਿਆਤਮਕ ਸਿੱਖਿਆ ਪ੍ਰਾਪਤ ਕਰਨ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਈਆਂ।