ਬਲਬੀਰ ਸਿੰਘ ਪਨੂੰ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਹੜ ਪ੍ਰਭਾਵਿਤ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਦਵਾਈਆਂ ਵੰਡੀਆਂ
ਰੋਹਿਤ ਗੁਪਤਾ
ਫਤਿਹਗੜ੍ਹ ਚੂੜੀਆਂ, 7 ਸਤੰਬਰ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਸਾਬਕਾ ਚੇਅਰਮੈਨ ਪਨਸਪ ਪੰਜਾਬ ਬਲਬੀਰ ਸਿੰਘ ਪਨੂੰ ਵਲੋਂ ਹਲਕੇ ਦੇ ਯੂਥ ਕਲੱਬ ਪੰਜਾਬ ਦੇ ਆਪਣੇ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਦਵਾਈਆਂ ਦੀ ਸੇਵਾ ਕੀਤੀ ਗਈ।
ਇਸ ਮੌਕੇ ਗੱਲ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਹੈ ਅਤੇ ਰਾਹਤ ਕਾਰਜ ਉਸ ਸਮੇਂ ਤੱਕ ਜਾਰੀ ਰਹਿਣਗੇ ਜਦ ਤੱਕ ਹਾਲਾਤ ਪੂਰੀ ਤਰ੍ਹਾਂ ਸਧਾਰਨ ਨਹੀਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਵੇਲੇ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਉਹ ਖੜ੍ਹੇ ਹਨ ਅਤੇ ਹਰੇਕ ਸੰਭਵ ਸਹਾਇਤਾ ਜਾਰੀ ਰਹੇਗੀ।
ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਦੀ ਅਗਵਾਈ ਵਿੱਚ ਸਮੁੱਚੀ ਆਮ ਆਦਮੀ ਪਾਰਟੀ ਦੀ ਟੀਮ, ਸਰਕਾਰੀ ਅਮਲਾ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਰਾਹਤ ਕਾਰਜਾਂ ਅਤੇ ਰਾਹਤ ਸਮੱਗਰੀ ਲੋੜਵੰਦ ਲੋਕਾਂ ਤੱਕ ਪਹੁੰਚਾਈ ਦਾ ਰਹੀ ਹੈ ਅਤੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਪਾਣੀ ਉਤਰ ਜਾਣ ਤੋਂ ਬਾਅਦ ਵੀ ਲੋੜ ਮੁਤਾਬਕ ਰਾਹਤ ਕਾਰਜ ਜਾਰੀ ਰਹਿਣਗੇ।
ਉਨ੍ਹਾਂ ਦੱਸਿਆ ਕਿ ਪਸ਼ੂਆਂ ਦੇ ਚਾਰੇ ਸਮੇਤ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਪੁਜਦੀਆਂ ਕੀਤੀਆਂ ਗਈਆਂ ਹਨ ਅਤੇ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।